India

ਹੇਮੰਤ ਸੋਰੇਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਰਾਂਚੀ – ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਨਾਲ ਝਾਰਖੰਡ ਦੇ ਕਾਂਗਰਸ ਇੰਚਾਰਜ ਜੀਏ ਮੀਰ ਅਤੇ ਇੰਡੀਆ ਗੱਠਜੋੜ ਦੇ ਭਾਈਵਾਲ ਅਤੇ ਉਨ੍ਹਾਂ ਦੇ ਨੁਮਾਇੰਦੇ ਸ਼ਾਮਲ ਸਨ। ਜਾਣਕਾਰੀ ਅਨੁਸਾਰ ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ 26 ਨਵੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਉਮੀਦ ਹੈ। ਦੱਸਣਾ ਬਣਦਾ ਹੈ ਕਿ ਜੇਐਮਐਮ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕੀਤਾ ਸੀ। ਸ੍ਰੀ ਸੋਰੇਨੇ ਨੇ ਕਿਹਾ ਕਿ ਉਹ ਆਪਣੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਤੇ ਸਰਕਾਰ ਦੀਆਂ ਨੀਤੀਆਂ ਤੇ ਸਹੂਲਤਾਂ ਘਰ ਘਰ ਪਹੁੰਚਾਈਆਂ ਜਾਣਗੀਆਂ।

Related posts

ਪੱਛਮੀ ਬੰਗਾਲ ਭਾਜਪਾ ਦਾ ਕਹਿਣਾ ਹੈ ਕਿ ਮਮਤਾ ਬੈਨਰਜੀ ਨੇ ‘ਰਾਸ਼ਟਰ ਗੀਤ ਦਾ ਅਪਮਾਨ ਕੀਤਾ’

Bunty

ਪਸ਼ੂ ਚਰਾਉਣ ਤੋਂ ਰੋਕਣ ਕਾਰਨ ਚਰਵਾਹਿਆਂ ਨੇ ਚੀਨੀ ਫ਼ੌਜ ’ਤੇ ਕੀਤਾ ਪਥਰਾਅਭਾਰਤ ਮਾਤਾ ਕੀ ਜੈ ਨਾਲ ਗੂੰਜ ਉੱਠਿਆ ਇਲਾਕਾ

Bunty

ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਸੰਵੇਦਨਸ਼ੀਲ, ਫ਼ੈਸਲਾ ਲੈਣ ਲਈ ਕੇਂਦਰ ਨੇ ਮੰਗਿਆ ਸਮਾਂ

Bunty