India

ਅੱਤਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਮੋਦੀ ਸਰਕਾਰ ਦੀ ਨੀਤੀ ਦੀ ਦੁਨੀਆ ਨੇ ਕੀਤੀ ਸ਼ਲਾਘਾ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੰਬਈ ਅੱਤਵਾਦੀ ਹਮਲੇ ‘ਜਾਨ ਗੁਆਉਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅੱਤਵਾਦ ਨੂੰ ‘ਬਿਲਕੁੱਲ ਬਰਦਾਸ਼ਤ ਨਹੀਂ’ (ਜ਼ੀਰੋ ਟਾਲਰੈਂਸ) ਕਰਨ ਦੀ ਨੀਤੀ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ ਅਤੇ ਭਾਰਤ ਅੱਤਵਾਦ ਵਿਰੋਧੀ ਪਹਿਲਾਂ ‘ਚ ਵਿਸ਼ਵ ‘ਚ ਮੋਹਰੀ ਬਣ ਗਿਆ ਹੈ। ਸ਼ਾਹ ਨੇ ਕਿਹਾ ਕਿ ਕਾਇਰ ਅੱਤਵਾਦੀਆਂ 2008 ‘ਚ ਅੱਜ ਹੀ ਦੇ ਦਿਨ ਮੁੰਬਈ ‘ਚ ਨਿਰਦੋਸ਼ ਲੋਕਾਂ ਦਾ ਕਤਲ ਕਰ ਕੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਸੀ।ਸ਼ਾਹ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ‘ਮੁੰਬਈਟੈਰਰਅਟੈਕ’ ਹੈਸ਼ਟੈਗ ਨਾਲ ਲਿਖਿਆ,”ਮੈਂ 26/11 ਦੇ ਮੁੰਬਈ ਹਮਲਿਆਂ ‘ਚ ਅੱਤਵਾਦੀਆਂ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਣ ਵਾਲੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਅਪਣਾ ਜੀਵਨ ਗੁਆਉਣ ਵਾਲੇ ਲੋਕਾਂ ਨੂੰ ਨਮਨ ਕਰਦਾ ਹਾਂ।” ਉਨ੍ਹਾਂ ਕਿਹਾ ਕਿ ਅੱਤਵਾਦੀ ਪੂਰੀ ਮਨੁੱਖੀ ਸੱਭਿਅਤਾ ਲਈ ਕਲੰਕ ਹੈ ਅਤੇ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਮੋਦੀ ਸਰਕਾਰ ਦੀ ਨੀਤੀ ਨੂੰ ਪੂਰੇ ਵਿਸ਼ਵ ਨੇ ਸ਼ਲਾਘਾ ਕੀਤੀ ਹੈ ਅਤੇ ਅੱਜ ਭਾਰਤ ਵਿਰੋਧੀ ਪਹਿਲਾਂ ‘ਚ ਵਿਸ਼ਵ ‘ਚ ਮੋਹਰੀ ਬਣ ਗਿਆ ਹੈ। ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ 26 ਨਵੰਬਰ 2008 ਨੂੰ ਮੁੰਬਈ ‘ਚ ਹੁਣ ਤੱਕ ਦਾ ਸਭ ਤੋਂ ਭਿਆਨਕ ਅੱਤਵਾਦੀ ਹਮਲਾ ਕੀਤਾ ਸੀ, ਜਿਸ ‘ਚ 166 ਲੋਕ ਮਾਰੇ ਗਏ ਸਨ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin