Sport

ਸੰਵਿਧਾਨ ਨੂੰ ਬਚਾਉਣਾ ਸਾਰਿਆਂ ਦਾ ਕਰਤੱਵ : ਵਿਨੇਸ਼ ਫੋਗਾਟ

ਜੀਂਦ -ਪਹਿਲਵਾਨ ਅਤੇ ਹਰਿਆਣਾ ‘ਚ ਜੀਂਦ ਜ਼ਿਲ੍ਹੇ ਦੇ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਕਿਹਾ ਕਿ ਸੰਵਿਧਾਨ ਨੂੰ ਬਚਾਉਣਾ ਅਤੇ ਇਸ ਦੇ ਮੁੱਲਾਂ ਦੀ ਰੱਖਿਆ ਕਰਨਾ ਸਾਰਿਆਂ ਦਾ ਕਰਤੱਵ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਲਿਖਿਆ ਕਿ ਅੱਜ ਸੰਵਿਧਾਨ ਦਿਵਸ ‘ਤੇ ਸਾਰਿਆਂ ਨੂੰ ਇਹ ਯਾਦ ਰੱਖਣਾ ਹੋਵੇਗਾ ਕਿ ਸਾਡਾ ਸੰਵਿਧਾਨ ਸਿਰਫ਼ ਇਕ ਦਸਤਾਵੇਜ਼ ਨਹੀਂ ਸਗੋਂ ਲੋਕਤੰਤਰ ਦੀ ਆਤਮਾ ਹੈ। ਉਨ੍ਹਾਂ ਕਿਹਾ ਕਿ ਪਰ ਅੱਜ ਸੰਵਿਧਾਨ ਦਾ ਸਾਹਮਣਾ ਕਈ ਚੁਣੌਤੀਆਂ ਨਾਲ ਹੋ ਰਿਹਾ ਹੈ ਅਤੇ ਇਸ ਨੂੰ ਬਚਾਉਣਾ ਅਤੇ ਇਸ ਦੇ ਮੁੱਲਾਂ ਦੀ ਰੱਖਿਆ ਕਰਨਾ ਸਾਡਾ ਸਾਰਿਆਂ ਦਾ ਕਰਤੱਵ ਹੈ। ਫੋਗਾਟ ਨੇ ਕਿਹਾ ਕਿ ਸੰਵਿਧਾਨ ਦੇ ਆਦਰਸ਼ : ਨਿਆਂ, ਆਜ਼ਾਦੀ, ਸਮਾਨਤਾ ਅਤੇ ਬੰਧੁਤੱਵ ਹਨ ਅਤੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਸੰਵਿਧਾਨ ‘ਤੇ ਹੋ ਰਹੇ ਖ਼ਤਰੇ ਨੂੰ ਪਛਾਣੋ ਅਤੇ ਇਸ ਨੂੰ ਬਚਾਉਣ ਲਈ ਇਕਜੁਟ ਹੋਵੋ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦੇ ਪ੍ਰਤੀ ਜਾਗਰੂਕ ਰਹਿਣਾ ਹੋਵੇਗਾ। ਉਨ੍ਹਾਂ ਕਿਹਾ,”ਅਸੀਂ ਉਨ੍ਹਾਂ ਮਹਾਨ ਨੇਤਾਵਾਂ ਦਾ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਇਹ ਸੰਵਿਧਾਨ ਦਿੱਤਾ ਅਤੇ ਇਸ ਸੰਕਲਪ ਨੂੰ ਦੋਹਰਾਉਂਦੇ ਹਨ ਕਿ ਸੰਵਿਧਾਨ ਦੀ ਰੱਖਿਆ ਕਰਨਗੇ, ਲੋਕਤੰਤਰ ਨੂੰ ਮਜ਼ਬੂਤ ਬਣਾਵਾਂਗੇ।”

Related posts

HAPPY DIWALI 2025 !

admin

ਪੂਰੇ ਪੰਜਾਬ ਵਿੱਚ ਬਣਨ ਵਾਲੇ 3000 ਤੋਂ ਵੱਧ ਖੇਡ ਮੈਦਾਨਾਂ ਦੀ ਸ਼ੁਰੂਆਤ ਦਾ ਨੀਂਹ ਪੱਥਰ ਰੱਖਿਆ !

admin

ਗਗਨਦੀਪ ਸਿੰਘ ਨੇ ਜ਼ਿਲ੍ਹਾ ਰੈੱਡ ਰਨ 2025 ’ਚ ਪਹਿਲਾ ਇਨਾਮ ਹਾਸਲ ਕੀਤਾ !

admin