ਬੀਜਿੰਗ- ਚੀਨ ਨੇ ਆਪਣੇ ਰੱਖਿਆ ਮੰਤਰੀ ਐਡਮਿਰਲ ਡੋਂਗ ਜੂਨ ਨੂੰ ਤਾਜ਼ਾ ਘੁਟਾਲਿਆਂ ਵਿੱਚ ਦੋਸ਼ੀ ਪਾਇਆ ਹੈ। ਹੁਣ ਉਸ ਖ਼ਿਲਾਫ਼ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਤੀਜੇ ਰੱਖਿਆ ਮੰਤਰੀ ‘ਤੇ ਭਿ੍ਰਸ਼ਟਾਚਾਰ ਦੇ ਦੋਸ਼ ਲਾਏ ਗਏ ਹਨ। ਉਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਸ ਵਿੱਚ ਹੋਰ ਵੀ ਸੀਨੀਅਰ ਅਧਿਕਾਰੀਆਂ ਦੇ ਫਸਣ ਦੀ ਸੰਭਾਵਨਾ ਹੈ।ਐਡਮਿਰਲ ਡੋਂਗ ਜੂਨ ਨੂੰ ਪਿਛਲੇ ਸਾਲ ਦਸੰਬਰ ਵਿੱਚ ਰੱਖਿਆ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ਤੋਂ ਪਹਿਲਾਂ ਜਨਰਲ ਲੀ ਸ਼ਾਂਗਫੂ ਰੱਖਿਆ ਮੰਤਰੀ ਸਨ ਪਰ ਉਨ੍ਹਾਂ ਨੂੰ ਵੀ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੇਈ ਫੇਂਗੇ ਰੱਖਿਆ ਮੰਤਰੀ ਸਨ। ਪਰ ਉਹ ਸੇਵਾਮੁਕਤੀ ਤੋਂ ਬਾਅਦ ਇਸ ਜਾਂਚ ਦੇ ਘੇਰੇ ਵਿੱਚ ਆਏ ਸਨ। ਹੁਣ ਡਾਂਗ ਖ਼ਿਲਾਫ਼ ਵੀ ਜਾਂਚ ਚੱਲ ਰਹੀ ਹੈ।ਅਜਿਹੇ ਮਾਮਲਿਆਂ ਦੀ ਜਾਣਕਾਰੀ ਰੱਖਣ ਵਾਲੇ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪੀਪਲਜ਼ ਲਿਬਰੇਸ਼ਨ ਆਰਮੀ ‘ਚ ਭਿ੍ਰਸ਼ਟਾਚਾਰ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਮੌਜੂਦਾ ਰੱਖਿਆ ਮੰਤਰੀ ਡੋਂਗ ਵੀ ਇਸ ਦੇ ਘੇਰੇ ਵਿੱਚ ਆ ਗਏ।
previous post