Punjab

ਚੈੱਕ ਗਣਰਾਜ ਦਾ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ

ਚੰਡੀਗੜ੍ਹ – ਚੈੱਕ ਗਣਰਾਜ ਤੋਂ ਭਾਰਤ ਦੇ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਦੀ ਅਗਵਾਈ ਵਿੱਚ ਗੁਨੀਤ ਚੌਧਰੀ ਚੰਡੀਗੜ੍ਹ ਵਿੱਚ ਚੈੱਕ ਗਣਰਾਜ ਦੇ ਆਨਰੇਰੀ ਕੌਂਸਲੇਟ ਦੇ ਨਾਲ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਨੇ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਵਧਾਉਣ ਲਈ ਵਿਚਾਰ ਕੀਤਾ ਗਿਆ। ਇਸ ਮੀਟਿੰਗ ਵਿੱਚ ਖਾਸ ਤੌਰ ‘ਤੇ ਚੰਡੀਗੜ੍ਹ ਨੂੰ ਸਿਸਟਰ ਸਿਟੀ ਵਜੋਂ ਵਿਕਸਤ ਕਰਨ ਦੇ ਸਹਿਯੋਗ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਵਾਤਾਵਰਣ, ਕੂੜਾ ਪ੍ਰਬੰਧਨ, ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਸਬੰਧੀ ਨਵੀਨਤਾਵਾਂ, ਵਿਦਿਅਕ ਸਹਿਯੋਗ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਸ਼ਾਮਲ ਹਨ। ਇਸ ਵਿਚਾਰ-ਵਟਾਂਦਰੇ ਦੌਰਾਨ ਡਾ. ਜ਼ਿਗੋਵਾ ਨੇ ਚੰਡੀਗੜ੍ਹ ਵਿੱਚ ਨਵੀਨ ਸ਼ਹਿਰੀ ਜਨਤਕ ਆਵਾਜਾਈ ਦੇ ਹੱਲ ਦੀ ਲੋੜ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਸ਼ਹਿਰ ਵਿੱਚ ਇੱਕ ਮੈਟਰੋ ਪ੍ਰਣਾਲੀ ਦੇ ਟਿਕਾਊ ਵਿਕਲਪ ਵਜੋਂ ਟਰਾਮ ਪ੍ਰਣਾਲੀ ਨੂੰ ਲਾਗੂ ਕਰਨ ਦਾ ਪ੍ਰਸਤਾਵ ਦਿੱਤਾ। ਉਹਨਾਂ ਅੱਗੇ ਕਿਹਾ ਕਿ ਟਰਾਮ ਪ੍ਰਣਾਲੀ ਚੰਡੀਗੜ੍ਹ ਦੇ ਅਮੀਰ ਵਿਰਾਸਤੀ ਮਹੱਤਵ ਦਾ ਸਨਮਾਨ ਕਰਦੇ ਹੋਏ ਬਿਹਤਰ ਵਿਕਲਪ ਹੈ। ਇਹਨਾਂ ਟਰਾਮਸ ਤੋਂ ਇਲਾਵਾ ਡਾ. ਜ਼ਿਗੋਵਾ ਨੇ ਇੰਟਰ-ਸਿਟੀ ਕਨੈਕਟੀਵਿਟੀ ਲਈ ਹਾਈਡ੍ਰੋਜਨ ਬੱਸਾਂ ਚਲਾਉਣ ਲਈ ਸੁਝਾਅ ਦੀ ਪੇਸ਼ਕਸ਼ ਕੀਤੀ। ਇਹ ਬੱਸਾਂ ਕਾਰਬਨ ਦੇ ਨਿਕਾਸ ਨੂੰ ਘਟਾਉਣ ਅਤੇ ਵਾਤਾਵਰਣ ਦੇ ਅਨੁਕੂਲ ਜਨਤਕ ਆਵਾਜਾਈ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਰਾਜਪਾਲ ਨੇ ਦੌਰੇ ‘ਤੇ ਆਏ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਨੂੰ ਸ਼ਹਿਰ ਵਿੱਚ ਟਰਾਮ ਅਤੇ ਮੈਟਰੋ ਦੀ ਤੁਲਨਾਤਮਕ ਵਿਵਹਾਰਕਤਾ ਅਤੇ ਹਾਈਡ੍ਰੋਜਨ ਬੱਸਾਂ ਦੀ ਸ਼ੁਰੂਆਤ ਬਾਰੇ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਕਹਿਣਗੇ।ਇਸ ਵਿਚਾਰ-ਵਟਾਂਦਰੇ ਦੌਰਾਨ ਚੈੱਕ ਗਣਰਾਜ ਅਤੇ ਚੰਡੀਗੜ੍ਹ ਦੀਆਂ ਸੰਸਥਾਵਾਂ ਦਰਮਿਆਨ ਵਿਦਿਅਕ ਸਹਿਯੋਗ ਸਬੰਧੀ ਸੰਭਾਵਨਾਵਾਂ ਬਾਰੇ ਵੀ ਵਿਚਾਰ ਕੀਤਾ ਗਿਆ। ਡਾ. ਜ਼ਿਗੋਵਾ ਨੇ ਵਿਦਿਆਰਥੀ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਪ੍ਰਸਤਾਵ ਦਿੱਤਾ ਜਿਸਦਾ ਉਦੇਸ਼ ਦੋਵਾਂ ਖੇਤਰਾਂ ਦੇ ਨੌਜਵਾਨਾਂ ਵਿੱਚ ਆਪਸੀ ਸਮਝ ਅਤੇ ਸੱਭਿਆਚਾਰਕ ਤਾਲਮੇਲ ਨੂੰ ਵਧਾਉਣਾ ਹੈ। ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਦੇ ਵਿਦਿਅਕ ਤਜ਼ਰਬਿਆਂ ਨੂੰ ਭਰਪੂਰ ਬਣਾਉਣ ਅਤੇ ਦੋਵਾਂ ਸਭਿਆਚਾਰਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ। ਇਸ ਮੀਟਿੰਗ ਦਾ ਇੱਕ ਮਹੱਤਵਪੂਰਨ ਪਹਿਲੂ ਚੰਡੀਗੜ੍ਹ ਅਤੇ ਸਿਸਟਰ ਸਿਟੀ ਚੈੱਕ ਗਣਰਾਜ ਸ਼ਹਿਰਾਂ ਦਰਮਿਆਨ ਭਾਈਵਾਲੀ ਦੀਆਂ ਸੰਭਾਵਨਾਵਾਂ ਦੀ ਖੋਜ ਕਰਨਾ ਸੀ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਡਾ. ਜ਼ਿਗੋਵਾ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਅਧਿਕਾਰੀਆਂ ਨਾਲ ਇਸ ਪਹਿਲਕਦਮੀ ਨੂੰ ਸਰਗਰਮੀ ਨਾਲ ਅੱਗੇ ਵਧਾਉਣਗੇ ਅਤੇ ਦੋਵਾਂ ਖੇਤਰਾਂ ਦਰਮਿਆਨ ਵਪਾਰ, ਸੈਰ-ਸਪਾਟਾ, ਸਿੱਖਿਆ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਵਿੱਚ ਸਹਿਯੋਗ ਵਧਾਉਣ ‘ਤੇ ਧਿਆਨ ਕੇਂਦਰਿਤ ਕਰਨਗੇ।

Related posts

ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ. ਨਗਰ ਦੀਆਂ ਅਨਾਜ ਮੰਡੀਆਂ ‘ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ 

Bunty

ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

admin

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

Bunty