India

SC ਨੇ ਗਵਾਹਾਂ ਨੂੰ ਧਮਕਾਉਣ ਦੇ ਦੋਸ਼ਾਂ ’ਤੇ ਆਸ਼ੀਸ਼ ਮਿਸ਼ਰਾ ਤੋਂ ਮੰਗਿਆ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 2021 ਦੇ ਲਖੀਮਪੁਰ ਖੀਰੀ ਦੇ ਹਿੰਸਾ ਮਾਮਲੇ ’ਚ ਗਵਾਹਾਂ ਨੂੰ ਧਮਕੀਆਂ ਦੇਣ ਦੇ ਦੋਸ਼ਾਂ ਦਾ ਜਵਾਬ ਦੇਣ ਦਾ ਬੁੱਧਵਾਰ ਨਿਰਦੇਸ਼ ਦਿੱਤਾ। ਉਕਤ ਹਿੰਸਾ ’ਚ 8 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੂੰ ਦੋਸ਼ਾਂ ਨੂੰ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਇਸ ਦੌਰਾਨ ਮਿਸ਼ਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਵੀ ਅਜਿਹੇ ਮਾਮਲੇ ਅਦਾਲਤ ਕੋਲ ਆਉਂਦੇ ਹਨ ਤਾਂ ਹਰ ਵਾਰ ਅਜਿਹੇ ਦੋਸ਼ ਹੀ ਲੱਗਦੇ ਹਨ।ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਨੂੰ ਸੋਧਦਿਆਂ ਉਸ ਨੂੰ ਦਿੱਲੀ ਜਾਂ ਲਖਨਊ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਸੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਸੁਪਰੀਮ ਕੋਰਟ ਨੇ 25 ਜਨਵਰੀ 2023 ਨੂੰ ਅਸ਼ੀਸ਼ ਮਿਸ਼ਰਾ ਨੂੰ ਅੱਠ ਹਫ਼ਤਿਆਂ ਲਈ ਕੁਝ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਬਾਅਦ ਵਿਚ ਜ਼ਮਾਨਤ ਦੇ ਸਮੇਂ ਨੂੰ ਵਧਾਇਆ ਗਿਆ ਸੀ।

Related posts

3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ‘ਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਸਜ਼ਾ…’ ਸੁਰਜੇਵਾਲਾ ਨੇ ਭਾਜਪਾ ‘ਤੇ ਲਗਾਏ ਗੰਭੀਰ ਦੋਸ਼

Bunty

‘ਅਗਨੀਪਥ’ ਦੇ ਵਿਰੋਧ ‘ਚ ਭਾਰਤ ਬੰਦ, ਦਿੱਲੀ ‘ਚ ਕਾਂਗਰਸੀ ਵਰਕਰਾਂ ਨੇ ਰੇਲ ਗੱਡੀ ਰੋਕੀਆਂ

Bunty

ਐੱਸਬੀਆਈ ਦੇ ਸਾਬਕਾ ਚੇਅਰਮੈਨ ਪ੍ਰਤੀਪ ਚੌਧਰੀ ਧੋਖਾਧੜੀ ਦੇ ਦੋਸ਼ ’ਚ ਗਿ੍ਫ਼ਤਾਰ

Bunty