International

ਬੰਗਲਾਦੇਸ਼ : ਵਕੀਲ ਦੇ ਕਤਲ ਮਾਮਲੇ ਚ 9 ਲੋਕ ਗਿ੍ਰਫ਼ਤਾਰ, 46 ਖ਼ਿਲਾਫ਼ ਮਾਮਲਾ ਦਰਜ

ਢਾਕਾ – ਬੰਗਲਾਦੇਸ਼ ਦੇ ਚਟਗਾਂਵ ਵਿੱਚ ਇੱਕ ਵਕੀਲ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਸ ਨੇ ਨੌਂ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਕੀਲ ਦੇ ਪਿਤਾ ਦੀ ਸ਼ਿਕਾਇਤ ‘ਤੇ 46 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਜ਼ਿਆਦਾਤਰ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਸਫਾਈ ਕਰਮਚਾਰੀ ਸਨ।ਦਰਅਸਲ ਇਸਕੋਨ ਨੇਤਾ ਚਿਨਮਯ ਕ੍ਰਿਸ਼ਨ ਦਾਸ ਦੀ ਗਿ੍ਰਫ਼ਤਾਰੀ ਖ਼ਿਲਾਫ਼ ਬੰਗਲਾਦੇਸ਼ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨ ਹੋਏ ਸਨ। ਇਸੇ ਦੌਰਾਨ ਮੰਗਲਵਾਰ ਨੂੰ ਚਟਗਾਂਵ ਵਿੱਚ ਸੁਰੱਖਿਆ ਕਰਮੀਆਂ ਅਤੇ ਚਿਨਮੋਏ ਕ੍ਰਿਸ਼ਨਾ ਦਾਸ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਦੌਰਾਨ ਸਹਾਇਕ ਸਰਕਾਰੀ ਵਕੀਲ ਅਤੇ ਚਟਗਾਂਵ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਸੈਫੁਲ ਇਸਲਾਮ ਆਰਿਫ਼ (30) ਦੀ ਮੌਤ ਹੋ ਗਈ। ਚਟਗਾਂਵ ਥਾਣਾ ਇੰਚਾਰਜ ਅਬਦੁਲ ਕਰੀਮ ਨੇ ਦੱਸਿਆ ਕਿ ਸੈਫੁਲ ਇਸਲਾਮ ਦੇ ਪਿਤਾ ਨੇ ਬੀਤੀ ਰਾਤ 46 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਾਇਆ।

Related posts

ਜਦੋਂ, ਜਹਾਜ਼ ਵਿੱਚ ਫੈਲੀ ਬਦਬੂ ਨੇ ਏਅਰਲਾਈਨ ਨੂੰ ਵਖ਼ਤ ਪਾਈ ਰੱਖਿਆ !

admin

“ਮਾਰਕ ਕਾਰਨੀ ਨੇ ਬਿਫ਼ਰੇ ਬੋਕ ਦੇ ਸਿੰਗਾਂ ਨੂੰ ਹੱਥ ਪਾਇਆ”

admin

ਕੀ ਆਸਟ੍ਰੇਲੀਆ, ਗਾਜ਼ਾ ‘ਚ ਸ਼ਾਂਤੀ ਲਈ ਟਰੰਪ ਦੇ ‘ਬੋਰਡ ਆਫ਼ ਪੀਸ’ ਦਾ ਹਿੱਸਾ ਬਣੇਗਾ ?

admin