India

ਪ੍ਰਦੂਸ਼ਣ ਦੀ ਸਮੱਸਿਆ ਤੋਂ ਕੋਈ ਰਾਹਤ ਨਹੀਂ, ਦਿੱਲੀ ’ਚ ਹਵਾ ਬੇਹੱਦ ਖ਼ਰਾਬ

ਨਵੀਂ ਦਿੱਲੀ – ਦਿੱਲੀ ’ਚ ਸ਼ੁੱਕਰਵਾਰ ਨੂੰ ਲਗਾਤਾਰ ਛੇਵੇਂ ਦਿਨ ਹਵਾ ਦੀ ਗੁਣਵੱਤਾ ‘ਬਹੁਤ ਖ਼ਰਾਬ’ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 329 ਦਰਜ ਕੀਤਾ ਗਿਆ, ਜੋ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਆਉਂਦਾ ਹੈ। ‘ਸਮੀਰ’ ਐਪ ਅਨੁਸਾਰ 39 ਨਿਗਰਾਨੀ ਕੇਂਦਰਾਂ ’ਚੋਂ 2 ਕੇਂਦਰਾਂ-ਭਾਵਨਾ (426) ਅਤੇ ਮੁੰਡਕਾ (408) ਨੇ ਹਵਾ ਦੀ ਗੁਣਵੱਤਾ ਨੂੰ ‘ਗੰਭੀਰ’ ਸ਼੍ਰੇਣੀ ’ਚ ਦਰਜ ਕੀਤਾ ਹੈ, ਜਦੋਂਕਿ 22 ਕੇਂਦਰਾਂ ਨੇ ਇਸ ਨੂੰ ‘ਬਹੁਤ ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤਾ ਹੈ। ਬਾਕੀਆਂ ਨੇ ਏ. ਕਿਊ. ਆਈ. ‘ਖ਼ਰਾਬ’ ਸ਼੍ਰੇਣੀ ’ਚ ਦਰਜ ਕੀਤਾ ਹੈ। ਦੂਜੇ ਪਾਸੇ ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਬਾਰੇ ਸੰਸਦ ਦੀ ਸਥਾਈ ਕਮੇਟੀ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ’ਚ ਪ੍ਰਦੂਸ਼ਣ ਕਾਰਨ ਹਵਾ ਦੀ ਖ਼ਰਾਬ ਗੁਣਵੱਤਾ ਸਮੇਤ ਕਈ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਕਰੇਗੀ। ਰਾਜ ਸਭਾ ਦੇ ਅਧਿਕਾਰਤ ਬੁਲੇਟਿਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

Related posts

ਕੇਂਦਰ ਸਰਕਾਰ ਨੇ 17 ਜੁਲਾਈ ਨੂੰ ਬੁਲਾਈ ਸਰਬ ਪਾਰਟੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

Bunty

ਸਿਸੋਦੀਆ ਈਡੀ ਤੇ ਸੀਬੀਆਈ ਦਫ਼ਤਰ ’ਚ ਹੋਏ ਹਾਜ਼ਰ

Bunty

ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਕੀਤਾ ਜਾਰੀ

Bunty