Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ !

ਨੌਵੇਂ ਪਾਸ਼ਾਹ ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੁ ਕੇ ਮਹਿਲ ਤੱਕ ਨਗਰ ਕੀਰਤਨ ਦਾ ਦ੍ਰਿਸ਼। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਨੌਵੇਂ ਪਾਸ਼ਾਹ ਸਾਹਿਬ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੁ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਅਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੇ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।

Related posts

ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਹੁਣ ਨਵੀਂ ਨੀਤੀ ਲਾਗੂ ਕਰੇਗੀ !

admin

ਸਾਹਿਬੇ-ਕਮਾਲ ਸ੍ਰੀ ਗੁਰੁ ਗੋਬਿੰਦ ਸਿੰਘ ਜੀ !

admin

‘ਗਰੀਨ ਕਲੀਨ, ਫਿਟ ਐਂਡ ਹਿੱਟ’ ਸਾਈਕਲ ਜਾਗਰੂਕਤਾ ਰੈਲੀ !

admin