Punjab

ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ ਮਾਰ ਕੇ ਜ਼ਖ਼ਮੀ ਕਰਨ ਦੀ ਭਾਕਿਯੂ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ

ਕੁੱਸਾ (ਮੋਗਾ) ਵਿਖੇ ਪੁਤਲਾ ਫੂਕ ਪ੍ਰਦਰਸ਼ਨ ਅਤੇ ਨਥਾਣਾ (ਬਠਿੰਡਾ) ਵਿਖੇ ਪੁਤਲਾ ਫੂਕ ਪ੍ਰਦਰਸ਼ਨ ਕਰਦੇ ਹੋਏ ਕਿਸਾਨ।
ਚੰਡੀਗੜ੍ਹ – ਭਖਦੇ ਕਿਸਾਨੀ ਮਸਲਿਆਂ ਲਈ ਮਹੀਨਿਆਂ ਬੱਧੀ ਪੱਕੇ ਮੋਰਚੇ ਨੂੰ ਕੇਂਦਰੀ ਭਾਜਪਾ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਅੱਜ ਦਿੱਲੀ ਵੱਲ ਪੈਦਲ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਮਾਰ ਕੇ ਜ਼ਖ਼ਮੀ ਕਰਨ ਰਾਹੀਂ ਸ਼ਾਂਤਮਈ ਸੰਘਰਸ਼ ਦਾ ਹੱਕ ਖੋਹੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ।
ਇਸ ਸੰਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਭਾਜਪਾ ਸਰਕਾਰ ਦੀ ਇਸ ਜਾਬਰ ਕਾਰਵਾਈ ਨੂੰ ਕਿਸਾਨਾਂ ਨਾਲ਼ ਦੁਸ਼ਮਣਾਨਾ ਵਿਹਾਰ ਕਿਹਾ ਹੈ। ਸੱਤਾਧਾਰੀਆਂ ਦੀਆਂ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਜਾਨਲੇਵਾ ਕਰਜ਼ਿਆਂ ਥੱਲੇ ਦੱਬੇ ਹਜ਼ਾਰਾਂ ਦੀ ਤਾਦਾਦ ਵਿੱਚ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਚੁੱਕੇ ਅਤੇ ਲਗਾਤਾਰ ਹੋ ਰਹੇ ਕਿਸਾਨਾਂ ਦੀ ਐੱਮ ਐੱਸ ਪੀ ‘ਤੇ ਫਸਲਾਂ ਦੀ ਖ੍ਰੀਦ ਦੀ ਕਾਨੂੰਨੀ ਗਰੰਟੀ ਵਰਗੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਖੋਹਣਾ ਇਸੇ ਦੁਸ਼ਮਣੀ ਦਾ ਸਬੂਤ ਬਣਦਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਬਿਲਕੁਲ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਪੁਲਿਸ ਜਬਰ ਬੰਦ ਕੀਤਾ ਜਾਵੇ। ਸ਼ਾਂਤਮਈ ਸੰਘਰਸ਼ ਦਾ ਸੰਵਿਧਾਨਕ ਹੱਕ ਬਹਾਲ ਕੀਤਾ ਜਾਵੇ।

Related posts

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਡੱਲੇਵਾਲ ਨੂੰ ਕੁੱਝ ਹੋਇਆ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ – ਪੰਧੇਰ

admin

ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 14ਵੀਂ ਵਾਰ ਜਿੱਤੀ ਇੰਟਰ ਕਾਲਜ ਚੈਂਪੀਅਨਸ਼ਿਪ !

admin