Punjab

ਡਾ. ਜਸਪਾਲ ਸਿੰਘ ਸੰਧੂ ਰਾਜਪਾਲ ਦੇ ਸਲਾਹਕਾਰ ਨਿਯੁਕਤ !

ਡਾ. ਜਸਪਾਲ ਸਿੰਘ ਸੰਧੂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਲਾਹਕਾਰ (ਉੱਚ ਸਿੱਖਿਆ) ਨਿਯੁਕਤ ਕੀਤਾ ਗਿਆ ਹੈ।

ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਲਾਹਕਾਰ (ਉੱਚ ਸਿੱਖਿਆ) ਨਿਯੁਕਤ ਕੀਤਾ ਗਿਆ ਹੈ। ਉਹ ਸਿੱਖਿਆ ਨਾਲ ਜੁੜੇ ਮਾਮਲਿਆਂ ’ਤੇ ਰਾਜਪਾਲ ਨੂੰ ਸਲਾਹ ਦੇਣਗੇ। ਇਸ ਨਾਲ ਹੀ ਉਹ ਸੈਮੀਨਾਰ ਤੇ ਕਾਨਫਰੰਸਾਂ ਕਰਵਾਉਣ ਲਈ ਉਨ੍ਹਾਂ ਨੂੰ ਸਲਾਹ ਦੇਣਗੇ।

ਡਾ. ਜਸਪਾਲ ਸਿੰਘ ਸੰਧੂ ਪਹਿਲੇ ਵਾਈਸ ਚਾਂਸਲਰ ਸਨ, ਜਿਨ੍ਹਾਂ ਨੇ ਮੈਡੀਕਲ ਵਿੱਚ ਆਪਣੀ ਉਚੇਰੀ ਸਿੱਖਿਆ ਹਾਸਲ ਕੀਤੀ ਹੈ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin