Punjab

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕ ਦੋਸਤਾਨਾ ਮੈਚ ਖੇਡਿਆ ਗਿਆ: ਭਾਈ ਮੰਡ

ਅੰਮ੍ਰਿਤਸਰ – ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਪੰਥ ਵਲੋਂ ਜਲਦ ਹੀ ਨਰਾਇਣ ਸਿੰਘ ਚੌੜਾ ਨੂੰ ਫਖਰ ਏ ਕੌਮ ਦਾ ਸਨਮਾਨ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਮੰਡ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਕ ਫਿਕਸ ਤੇ ਦੋਸਤਾਨਾ ਮੈਚ ਖੇਡਿਆ ਗਿਆ ਸੀ ਜਿਸ ਨੂੰ ਸਿੱਖ ਸੰਗਤ ਕਦੇ ਵੀ ਪ੍ਰਵਾਨ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਮੈਚ ਵਿਚ ਖਿਡਾਰੀ ਵੀ ਆਪ ਸਨ ਤੇ ਰੈਫਰੀ ਵੀ ਆਪ ਹੀ ਸਨ। ਭਾਈ ਮੰਡ ਨੇ ਕਿਹਾ ਕਿ ਸਮੇਂ ਸਮੇਂ ਬਾਦਲ ਪਰਿਵਾਰ ਨੇ ਗੁਰ ਮਰਿਆਦਾ, ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦੇ ਸਿਧਾਂਤਾਂ ਦੀ ਸਿਆਸੀ ਤਾਕਤ ਦੇ ਜ਼ੋਰ ਨਾਲ ਦੁਰਵਰਤੋਂ ਕੀਤੀ ਹੈ। ਅਕਾਲੀ ਸਰਕਾਰ ਹੁੰਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਰੱਖਿਤ ਨਹੀਂ ਸਨ। ਸਿੱਖ ਕੌਮ ਇਹ ਕਦੇ ਭੁਲਾ ਨਹੀਂ ਸਕਦੀ ਕਿ ਅਕਾਲੀ ਸਰਕਾਰ ਦੇ ਰਾਜ ਵਿਚ ਮੌਰਚੇ ‘ਤੇ ਬੈਠਿਆਂ ਨੂੰ ਗੋਲੀਆਂ ਮਾਰੀਆਂ ਗਈਆਂ।

ਭਾਈ ਮੰਡ ਨੇ ਕਿਹਾ ਕਿ ਇਹ ਬਾਦਲ ਦਲ ਦੀ ਆਦਤ ਰਹੀ ਹੈ ਕਿ ਵਫਾਦਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ, ਜਥੇਦਾਰ ਲਗਾਇਆ ਜਾਂਦਾ ਹੈ। 2 ਦਸੰਬਰ ਦਾ ਇੱਕ ਹਾਈ ਵੋਲਟੇਜ ਡਰਾਮਾ ਸੀ, ਇਸ ਨਾਲ ਪੰਥ ਦਾ ਕੋਈ ਵਾਸਤਾ ਨਹੀਂ ਸੀ। ਭਾਈ ਮੰਡ ਨੇ ਕਿਹਾ ਕਿ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਣ ਵਾਲੇ ਅਕਾਲੀ ਆਗੂ ਨੂੰ ਤਾੜਣਾ ਕਰਦੇ ਹਨ ਕਿ ਉਹ ਮਾਫੀ ਮੰਗ ਲਵੇ ਨਹੀਂ ਤਾਂ ਇਸ ਦਾ ਅਮਜਾਮ ਵੀ ਮਾੜਾ ਹੋ ਸਕਦਾ ਹੈ। ਇਸ ਮੌਕੇ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜਰ ਸਨ।

Related posts

ਮੁੱਖ-ਮੰਤਰੀ ਮਾਨ ਵਲੋਂ ਰੋਡ ਸ਼ੋਅ: ‘ਆਪ’ ਸਰਕਾਰ ਨੇ ਢਾਈ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ

admin

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨਾਲ ਮੀਟਿੰਗ !

admin

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਦੋਸ਼ਾਂ ਦੀ ਪੜਤਾਲ ਵਾਸਤੇ ਕਮੇਟੀ ਦਾ ਗਠਨ !

admin