International

ਟਰੰਪ ਨੂੰ ਪੋਰਨ ਸਟਾਰ ਮਾਮਲੇ ‘ਚ ਅਦਾਲਤ ਤੋਂ ਨਹੀਂ ਮਿਲੀ ਰਾਹਤ !

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ। (ਫੋਟੋ: ਏ ਐਨ ਆਈ)

ਨਿਊਯਾਰਕ – ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਲਫ਼ ਲੈਣ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਇਕ ਪੋਰਟ ਸਟਾਰ ਨੂੰ ਪੈਸੇ ਦੇਣ ਦੇ ਅਪਰਾਧਿਕ ਮਾਮਲੇ ’ਚ ਅਮਰੀਕੀ ਅਦਾਲਤ ਨੇ ਉਨ੍ਹਾਂ ਦੀ ਦੋਸ਼ਸਿੱਧੀ ਨੂੰ ਬਰਕਰਾਰ ਰੱਖਿਆ ਹੈ। ਰਾਸ਼ਟਰਪਤੀ ਨੂੰ ਮੁਕੱਦਮੇ ਤੋਂ ਛੋਟ ਨੂੰ ਲੈ ਕੇ ਅਮਰੀਕੀ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈ਼ਸਲੇ ਦੇ ਆਧਾਰ ’ਤੇ ਉਨ੍ਹਾਂ ਦੀ ਦੋਸ਼ਸਿੱਧੀ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਟਰੰਪ ਅਗਲੇ ਸਾਲ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦਾ ਹਲਫ਼ ਲੈਣਗੇ। ਇਹ ਉਨ੍ਹਾਂ ਦਾ ਦੂਜਾ ਕਾਰਜਕਾਲ ਹੋਵੇਗਾ।

ਨਿਊਯਾਰਕ ਦੇ ਜੱਜ ਜੁਆਨ ਐੱਮ ਮਚੇਨ ਨੇ  ਆਪਣਾ ਫ਼ੈਸਲਾ ਸੁਣਾਇਆ ਹੈ। ਟਰੰਪ ਦੇ ਵਕੀਲਾਂ ਨੇ ਉਨ੍ਹਾਂ ਦੀ ਦੋਸ਼ਸਿੱਧੀ ਰੱਦ ਕਰਨ ਦੀ ਮੰਗ ਕੀਤੀ ਸੀ। ਇਸਦੇ ਲਈ ਉਨ੍ਹਾਂ ਰਾਸ਼ਟਰਪਤੀ ਨੂੰ ਮੁਕੱਦਮੇ ਤੋਂ ਛੋਟ ਲੈ ਕੇ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈ਼ਸਲੇ ਦਾ ਹਵਾਲਾ ਦਿੱਤਾ ਪਰ ਜੱਜ ਨੇ ਉਨ੍ਹਾਂ ਦੀਆਂ ਦਲੀਲਾਂ ਨੂੰ ਖ਼ਾਰਜ ਕਰ ਦਿੱਤਾ, ਜਦਕਿ ਸਰਕਾਰੀ ਵਕੀਲਾਂ ਨੇ ਕਿਹਾ ਕਿ ਇਹ ਮਾਮਲਾ ਰਾਸ਼ਟਰਪਤੀ ਦੇ ਤੌਰ ’ਤੇ ਅਧਿਕਾਰਤ ਕੰਮ ਨਹੀਂ, ਬਲਕਿ ਟਰੰਪ ਦੇ ਨਿੱਜੀ ਵਿਵਹਾਰ ਨਾਲ ਸਬੰਧਤ ਹੈ।

ਵਰਨਣਯੋਗ ਹੈ ਕਿ ਇਸੇ ਸਾਲ ਮਈ ’ਚ ਇਕ ਜਿਊਰੀ ਨੇ ਟਰੰਪ ਨੂੰ 2016 ’ਚ ਪੋਰਨ ਸਟਾਰ ਸਟਾਰਮੀ ਡੈਨੀਅਲ ਨੂੰ 1,30,000 ਡਾਲਰ ਦੇ ਭੁਗਤਾਨ ਨਾਲ ਸਬੰਧਤ ਕਾਰੋਬਾਰੀ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਦੋਸ਼ੀ ਠਹਿਰਾਇਆ ਸੀ। ਇਹ ਭੁਗਤਾਨ ਪੋਰਨ ਸਟਾਰ ਨੂੰ ਆਪਣਾ ਮੂੰਹ ਬੰਦ ਰੱਖਣ ਲਈ ਕੀਤਾ ਗਿਆ ਸੀ। ਕਿਸੇ ਸਾਬਕਾ ਰਾਸ਼ਟਰਪਤੀ ਨੂੰ ਅਪਰਾਧਿਕ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਦਾ ਇਹ ਪਹਿਲਾ ਮਾਮਲਾ ਸੀ। ਇਸਦੇ ਇਕ ਮਹੀਨੇ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਇਆ ਕਿ ਸਾਬਕਾ ਰਾਸ਼ਟਰਪਤੀਆਂ ’ਤੇ ਅਧਿਕਾਰਤ ਕੰਮਾਂ ਲਈ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ।

Related posts

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin

ਕੈਨੇਡਾ ਦੀ ਉਪ-ਪ੍ਰਧਾਨ ਮੰਤਰੀ ਤੇ ਵਿੱਤ-ਮੰਤਰੀ ਵਲੋਂ ਅਸਤੀਫ਼ਾ !

admin

ਬੈਡਡੌਗ ਟਰੱਕਿੰਗ ਵਾਲੇ ਗੁਰਦੀਪ ਚੌਹਾਨ ਨੂੰ ਸਦਮਾ: ਪਿਤਾ ਦੀ ਮੌਤ !

admin