IndiaPunjab

ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ: ਸੁਪਰੀਮ ਕੋਰਟ

ਭਾਰਤ ਦੀ ਸੁਪਰੀਮ ਕੋਰਟ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਕਿਸਾਨ ਸਿੱਧੇ ਜਾਂ ਫਿਰ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਸਾਡੇ ਤੱਕ ਪਹੁੰਚ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਆਗੂ ਨੂੰ ਮੈਡੀਕਲ ਸਹਾਇਤਾ ਮੁਹੱਂਈਆ ਕਰੇ।

ਪੰਜਾਬ ਸਰਕਾਰ ਨੇ ਸਰਬਉੱਚ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (ਜੋ ਪਿਛਲੇ 22 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਬੈਠੇ ਹਨ) ਤੇ ਹੋਰਨਾਂ ਕਿਸਾਨ ਆਗੂਆਂ ਨਾਲ ਬੈਠਕਾਂ ਕੀਤੀਆਂ ਹਨ, ਪਰ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਉੱਚ-ਤਾਕਤੀ ਕਮੇਟੀ ਨਾਲ ਗੱਲਬਾਤ ਤੋਂ ਨਾਂਹ ਕਰ ਦਿੱਤੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਕਿਸਾਨਾਂ ਨੂੰ 17 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੋਈ ਬੈਠਕ ਨਹੀਂ ਕੀਤੀ। ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬਾ ਸਰਕਾਰ ਨਿਯਮਤ ਅਧਾਰ ਉੱਤੇ ਕਿਸਾਨਾਂ ਨੂੰ ਗੱਲਬਾਤ ਵਾਸਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਸੁਝਾਅ ਵੀ ਦਿੱਤਾ ਗਿਆ ਕਿ ਉਹ ਆਪਣੀਆਂ ਮੰਗਾਂ ਕੋਰਟ ਕੋਲ ਸਿੱਧੇ ਵੀ ਜਮ੍ਹਾਂ ਕਰਵਾ ਸਕਦੇ ਹਨ।

Related posts

RSS ਨੂੰ ਲੈ ਕੇ ਰਾਜ ਸਭਾ ‘ਚ ਮਲਿਕਾਅਰਜੁਨ ਖੜਗੇ ਅਤੇ ਜਗਦੀਪ ਧਨਖੜ ਵਿਚਾਲੇ ਗਰਮਾ-ਗਰਮ ਬਹਿਸ ਹੋਈ।

Bunty

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਸਥਾਈ ਯੂ ਟੀ ਬਣਾਉਣ ਦੇ ਯਤਨਾਂ ਨੁੰ ਰੋਕਣ ਲਈ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ : ਅਕਾਲੀ ਦਲ

Bunty

ਕਾਬੁਲ ਤੋਂ ਭਾਰਤ ਪੁੱਜਾ 114 ਹਿੰਦੂਆਂ ਤੇ ਸਿੱਖਾਂ ਦਾ ਜੱਥਾ !

Bunty