PunjabSport

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਦਾ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣ ਏਕਮਜੋਤ ਕੌਰ ਅਤੇ ਕੋਚ ਨਾਲ ਖੜ੍ਹੇ ਵਿਖਾਈ ਦੇ ਰਹੇ ਹਨ।

ਅੰਮ੍ਰਿਤਸਰ — ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਾਇਮਰੀ ਸਟੇਟ ਚੈਂਪੀਅਨਸ਼ਿਪ ਤੈਰਾਕੀ ਜੋ ਕਿ ਚੰਡੀਗੜ੍ਹ ਵਿਖੇ ਕਰਵਾਈ ਗਈ, ’ਚ ਸਕੂਲ ਦੀ ਖਿਡਾਰਨ ਏਕਮਜੋਤ ਕੌਰ ਨੇ 200 ਆਈ. ਐਮ. ’ਚ ਸੋਨੇ ਦਾ ਤਗਮਾ ਹਾਸਲ ਕੀਤਾ ਅਤੇ 50 ਬਟਰਫਲਾਏ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਉਕਤ ਖਿਡਾਰਨ ਦੀ ਇਸ ਜਿੱਤ ਅਤੇ ਮਿਹਨਤ ਲਈ ਡੀ. ਪੀ. ਆਈ. ਸ੍ਰੀਮਤੀ ਜੀਵਨ ਜੋਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥਣ ਦੇ ਸੁਨਿਹਰੇ ਦੀ ਭਵਿੱਖ ਦੀ ਕਾਮਨਾ ਕਰਦੇ ਹੋਏ ਅਗਾਂਹ ਸਿਖਰਾਂ ਨੂੰ ਛੂਹਣ ਲਈ ਉਤਸ਼ਾਹਿਤ ਕੀਤਾ ਅਤੇ ਖਿਡਾਰਨ ਦੇ ਮਾਪਿਆਂ ਨੂੰ ਵਧਾਈ ਦਿੱਤੀ।

Related posts

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਗੈਸ ਦੀ ਕੋਈ ਕਿੱਲਤ ਨਹੀਂ ਕੁੱਝ ਵਿਅਕਤੀਆਂ ਨੇ ਇੱਕ ਨਕਲੀ ਸੰਕਟ ਪੈਦਾ ਕਰ ਦਿੱਤਾ – ਅਰੋੜਾ

admin