India International

ਬੰਗਲਾਦੇਸ਼ ਨੇ ਭਾਰਤ ਤੋਂ ਮੰਗੀ ਸ਼ੇਖ ਹਸੀਨਾ ਦੀ ਹਵਾਲਗੀ !

ਢਾਕਾ – ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਕਿਹਾ ਕਿ ਉਸ ਨੇ ਭਾਰਤ ਨੂੰ ਇੱਕ ਕੂਟਨੀਤਕ ਨੋਟ ਭੇਜ ਕੇ ਕਿਹਾ ਹੈ ਕਿ ਮੁਲਕ ਦੀ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਢਾਕਾ ਵਾਪਸ ਭੇਜਿਆ  ਜਾਵੇ।

77 ਸਾਲਾ ਹਸੀਨਾ 5 ਅਗਸਤ ਤੋਂ ਭਾਰਤ ਵਿੱਚ ਜਲਾਵਤਨੀ ਵਿਚ ਰਹਿ ਰਹੀ ਹੈ ਜਦੋਂ ਉਨ੍ਹਾਂ ਨੂੰ ਆਪਣੇ ਮੁਲਕ ਵਿਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਜ਼ੋਰਦਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਦੇਸ਼ ਛੱਡ ਕੇ ਭੱਜਣਾ ਪਿਆ ਸੀ ਅਤੇ ਇਸ ਕਾਰਨ ਉਨ੍ਹਾਂ ਦੀ 16 ਸਾਲਾਂ ਦੀ ਹਕੂਮਤ ਦਾ ਤਖ਼ਤਾ ਪਲਟਿਆ ਗਿਆ ਸੀ।

ਬੰਗਲਾਦੇਸ਼ ਸਥਿਤ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਨੇ ਹਸੀਨਾ ਅਤੇ ਉਨ੍ਹਾਂ ਦੀ ਹਕੂਮਤ ਵੇਲੇ ਰਹੇ ਕਈ ਸਾਬਕਾ ਕੈਬਨਿਟ ਮੰਤਰੀਆਂ, ਸਲਾਹਕਾਰਾਂ ਅਤੇ ਫੌਜੀ ਅਤੇ ਸਿਵਲ ਅਧਿਕਾਰੀਆਂ ਖ਼ਿਲਾਫ਼ ‘ਮਨੁੱਖਤਾ ਵਿਰੁੱਧ ਅਪਰਾਧਾਂ ਅਤੇ ਨਸਲਕੁਸ਼ੀ’ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਨੇ ਦੱਸਿਆ, “ਅਸੀਂ ਭਾਰਤ ਸਰਕਾਰ ਨੂੰ ਇੱਕ ਜ਼ੁਬਾਨੀ (ਸਫ਼ਾਰਤੀ) ਨੋਟ ਭੇਜਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬੰਗਲਾਦੇਸ਼ ਨਿਆਂਇਕ ਪ੍ਰਕਿਰਿਆ ਲਈ ਉਨ੍ਹਾਂ ਨੂੰ ਇੱਥੇ ਵਾਪਸ ਭੇਜਿਆ ਜਾਦਾ ਚਾਹੀਦਾ ਹੈ।”

ਇਸ ਤੋਂ ਪਹਿਲਾਂ ਸਵੇਰੇ, ਗ੍ਰਹਿ ਸਲਾਹਕਾਰ ਜਹਾਂਗੀਰ ਆਲਮ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਦੀ ਹਵਾਲਗੀ ਦਾ ਰਾਹ ਪੱਧਰਾ ਕਰਨ ਲਈ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ, ‘‘ਅਸੀਂ ਉਨ੍ਹਾਂ ਦੀ ਹਵਾਲਗੀ ਸਬੰਧੀ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਭੇਜਿਆ ਹੈ। ਇਹ ਪ੍ਰਕਿਰਿਆ ਇਸ ਵੇਲੇ ਚੱਲ ਰਹੀ ਹੈ।” ਆਲਮ ਨੇ ਕਿਹਾ ਕਿ ਢਾਕਾ ਅਤੇ ਨਵੀਂ ਦਿੱਲੀ ਵਿਚਕਾਰ ਪਹਿਲਾਂ ਹੀ ਹਵਾਲਗੀ ਸੰਧੀ ਮੌਜੂਦ ਹੈ ਅਤੇ ਹਸੀਨਾ ਨੂੰ ਇਸ ਦੇ ਤਹਿਤ ਬੰਗਲਾਦੇਸ਼ ਲਿਆਂਦਾ ਜਾ ਸਕਦਾ ਹੈ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin