Punjab

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਛੋਟੇ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ’ਚ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਕੀਰਤਨ ਗਾਇਨ ਕਰਦੇ ਹੋਏ ਵਿਦਿਆਰਥੀ ਤੇ ਸਟਾਫ ਨਾਲ ਬੈਠੇ ਵਿਖਾਈ ਦੇ ਰਹੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ।

ਅੰਮ੍ਰਿਤਸਰ — ਧਰਮ ਅਤੇ ਮਜ਼ਲੂਮਾਂ ਦੀ ਰੱਖਿਆ, ਹੱਕ—ਸੱਚ ਲਈ ਅਵਾਜ ਬੁਲੰਦ ਕਰਨ ਲਈ ਸਮੁੱਚਾ ਸਿੱਖ ਇਤਿਹਾਸ ਸ਼ਹਾਦਤਾਂ ਤੇ ਯੁੱਧਾਂ ਦੇ ਮਹਾਨ ਕਾਰਨਾਮਿਆਂ ਨਾਲ ਭਰਿਆ ਪਿਆ ਹੈ।ਸਿੱਖ ਕੌਮ ’ਚ ਪੰਜਵੇਂ ਗੁਰੂ ਅਰਜਨ ਦੇਵ ਜੀ ਤੋਂ ਹੀ ਸ਼ਹਾਦਤ ਦੀ ਪ੍ਰੰਪਰਾ ਦਾ ਆਰੰਭ ਹੋ ਗਈ ਅਤੇ ਫਿਰ ਸਿੱਖਾਂ ਦੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਉਨ੍ਹਾਂ ਨਾਲ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੇ ਅੱਤਿਆਚਾਰਾਂ ਵਿWੱਧ ਤੇ ਧਰਮ ਦੀ ਰੱਖਿਆ ਖ਼ਾਤਰ ਸ਼ਹਾਦਤ ਦਿੱਤੀ।

ਪੁੱਤਰਾਂ ਦੇ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਕਰੀਬ 18 ਅਤੇ 14 ਸਾਲ ਦੀ ਉਮਰ ’ਚ 22 ਦਸੰਬਰ 1704 ਨੂੰ ਚਮਕੌਰ ਦੀ ਜੰਗ ’ਚ ਸ਼ਹੀਦ ਹੋਏ ਅਤੇ ਸਰਹੰਦ ਦੇ ਨਵਾਬ ਵਜ਼ੀਰ ਖਾਨ ਦੇ ਜ਼ਾਲਮਾਨਾ ਹੁਕਮ ਨਾਲ ਛੋਟੇ ਸਾਹਿਬਜ਼ਾਦਿਆਂ ਨੂੰ 4 ਦਿਨਾਂ ਬਾਅਦ 26 ਦਸੰਬਰ 1704 ’ਚ ਜੀਉਂਦੇ ਜੀਅ ਨੀਹਾਂ ’ਚ ਚਿਣਵਾ ਦਿੱਤੇ ਸੀ। ਗਏ।ਉਸ ਸਮੇਂ ਸਾਹਿਬਜ਼ਾਦਿਆਂ ਦੀ ਉਮਰ 6 ਤੇ 8 ਸਾਲ ਸੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਛੋਟੇ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ’ਚ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਕ੍ਰਮਵਾਰ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਆਪਣੇ—ਆਪਣੇ ਸੰਬੋਧਨ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਦੁਨੀਆਂ ਨੂੰ ਅਨਿਆਂ, ਦੁਰਾਚਾਰ ਤੇ ਜ਼ੁਲਮ ਤੋਂ ਛੁਟਕਾਰਾ ਦਿਵਾ ਕੇ ਇਕ ਆਦਰਸ਼ ਅਤੇ ਕਲਿਆਣਕਾਰੀ ਸਮਾਜ ਦੀ ਸਿਰਜਣਾ ਕਰਨਾ ਹੀ ਸਾਡੇ ਗੁਰੂ ਸਾਹਿਬਾਨਾਂ ਦਾ ਮੁੱਖ ਮਕਸਦ ਸੀ।ਜਿਸ ਲਈ ਗੁਰੂ ਸਾਹਿਬਾਨਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਮਰ ਚੁਕੀਆਂ ਜ਼ਮੀਰਾਂ ਨੂੰ ਜਗਾਇਆ ਅਤੇ ਜ਼ੁਲਮਾਂ ਨਾਲ ਮੁਰਦਾ ਹੋ ਚੱੁਕੀਆਂ ਰੂਹਾਂ ਅੰਦਰ ਜਾਨ ਭਰੀ।ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਕਤ ਅਦਾਰਿਆਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਮੌਕੇ ਸਟਾਫ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਮੂਲ ਮੰਤਰ ਸਾਹਿਬ ਜੀ ਦੇ ਜਾਪ, ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਕੀਤੇ ਗਏ।ਇਸ ਮੌਕੇ ਸਾਹਿਬਜ਼ਾਦਿਆਂ ਦੇ ਜੀਵਨ ਨੂੰ ਸਮਰਪਿਤ ਸ਼ਬਦ ਗਾਇਨ, ਪ੍ਰਸ਼ਨੋਤਰੀ ਮੁਕਾਬਲੇ, ਕਵਿਤਾ ਉਚਾਰਨ ਆਦਿ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਇਸ ਮੌਕੇ ਉਕਤ ਸੰਸਥਾਵਾਂ ਵਿਖੇ ਟੀਚਿੰਗ, ਨਾਨ—ਟੀਚਿੰਗ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ !

admin

ਖਾਲਸਾ ਕਾਲਜ ਦੀ ਬੇਸਬਾਲ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ

admin

ਡੀਓਏ, ਸੀਐਨਆਈ, ਆਪਣੇ ਸਥਾਪਨਾ ਦਿਵਸ ‘ਤੇ ਬਾਈਕ ਰੈਲੀ ਤੇ ਧੰਨਵਾਦ ਪ੍ਰਾਰਥਨਾ ਸਭਾ ਆਯੋਜਤ ਕਰੇਗੀ !

admin