
ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਦੇ ਸਹੀਦੀ ਦਿਹਾੜੇ ਨੂੰ ਮਨਾਉਣ ਲਈ ਸਿੰਘ ਸਾਹਿਬ ਜਥੇਦਾਰ ਸ੍ਰੀ ਮਾਨ ਬਾਬਾ ਅਵਤਾਰ ਸਿੰਘ ਜੀ (ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਸਾਹਿਬ ਜੀ) ਅਤੇ ਸੰਤ ਬਾਬਾ ਗੁਰਦੇਵ ਸਿੰਘ ਜੀ ਸਮਾਧ ਭਾਈ ਵਾਲੇ ਨਾਨਕਸਰ ਸੰਪਰਦਾਇਕ ਵਲੋਂ ਗੁਰਦਵਾਰਾ ਨਾਨਕਸਰ ਟਿੰਬਰਲੇਨ ਬਰੈਂਪਟਨ ਕੈਨੇਡਾ ਵਿਖੇ, ਦਸੰਬਰ 26 ਤੋਂ 29 ਤੱਕ ਸ਼ਾਮਾ ਦੇ ਦੀਵਾਨ ਸਜਾਏ ਗਏ। ਜਿਥੇ ਭਾਈ ਮਨਿੰਦਰ ਸਿੰਘ ਜੀ ਸ੍ਰੀ ਨਗਰ ਵਾਲਿਆ ਵਲੋਂ ਸਫਰ- ਏ – ਸ਼ਹਾਦਤ ਤੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ। ਜਿਹਨਾਂ ਵਿਚ ਉਹਨਾਂ ਵਲੋਂ ਜਿਥੇ ਕਲਗੀਧਰ ਪਾਤਿਸ਼ਾਹ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ , ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਸਫਰ- ਏ – ਸ਼ਹਾਦਤ ਵਾਰੇ ਵਰਨਣ ਕੀਤਾ।