India

ਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ: ਮੋਦੀ

ਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ: ਮੋਦੀ (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਭਾਰਤ ਦੀ ਨੌਜਵਾਨ ਆਬਾਦੀ ਦੀਆਂ ਯੋਗਤਾਵਾਂ ਦੇਸ਼ ਨੂੰ 2024 ਤੱਕ ਵਿਕਸਤ ਬਣਾਉਣ ਵਿਚ ਮਦਦਗਾਰ ਹੋਣਗੀਆਂ। ਸਵਾਮੀ ਵਿਵੇਕਾਨੰਦ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਵਿਕਸਤ ਭਾਰਤ ਯੰਗ ਲੀਡਰਜ਼’ ਸੰਵਾਦ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਭਾਰਤ ਦੇ ਵਿਕਸਤ ਹੋਣ ਦਾ ਟੀਚਾ ਮੁਸ਼ਕਲ ਲੱਗ ਸਕਦਾ ਹੈ, ਪਰ ਇਹ ਨਾਮੁਮਕਿਨ ਨਹੀਂ ਹੈ।

ਦੇਸ਼ ਦੀ ਨੌਜਵਾਨ ਆਬਾਦੀ ਦੀ ਤਾਕਤ ਅਤੇ ਗਿਣਤੀ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ‘ਵਿਕਸਤ ਭਾਰਤ’ ਦੀ ਭਾਵਨਾ ਇਸ ਦੇ ਹਰ ਕਦਮ, ਨੀਤੀ ਅਤੇ ਫੈਸਲੇ ਦੀ ਅਗਵਾਈ ਕਰਦੀ ਹੈ ਤਾਂ ਕੋਈ ਵੀ ਸ਼ਕਤੀ ਭਾਰਤ ਨੂੰ ਵਿਕਸਤ ਦੇਸ਼ ਬਣਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ, ‘‘ਦੇਸ਼ ਨੂੰ ਅੱਗੇ ਵਧਣ ਲਈ ਵੱਡੇ ਟੀਚੇ ਨਿਰਧਾਰਤ ਕਰਨੇ ਪੈਂਦੇ ਹਨ…ਇਹੀ ਅੱਜ ਦਾ ਭਾਰਤ ਕਰ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਦੇਸ਼ ਅੱਜ ਸਮੇਂ ਤੋਂ ਪਹਿਲਾਂ ਵੱਖ-ਵੱਖ ਖੇਤਰਾਂ ਵਿੱਚ ਕਈ ਟੀਚਿਆਂ ਨੂੰ ਪੂਰਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ 2030 ਤੱਕ ਪੈਟਰੋਲ ਵਿੱਚ 20 ਪ੍ਰਤੀਸ਼ਤ ਈਥਾਨੌਲ ਮਿਲਾਉਣ ਦਾ ਟੀਚਾ ਰੱਖਿਆ ਹੈ ਅਤੇ ਇਸ ਤੋਂ ਪਹਿਲਾਂ ਹੀ ਇਹ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਕੱਲੀ ਦੇਸ਼ ਨੂੰ ਅੱਗੇ ਨਹੀਂ ਵਧਾ ਸਕਦੀ। ਉਨ੍ਹਾਂ ਦੇਸ਼ ਭਰ ਤੋਂ ਆਏ ਨੌਜਵਾਨਾਂ ਨੂੰ ਕਿਹਾ ਕਿ ‘ਵਿਕਸਤ ਭਾਰਤ’ ਵਿੱਚ ਮਾਲਕੀ ਇਕੱਲੇ ਮੋਦੀ ਦੀ ਨਹੀਂ ਸਗੋਂ ਉਨ੍ਹਾਂ ਦੀ ਵੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਦੇਸ਼ ਦੀਆਂ ਨੀਤੀਆਂ ਦਾ ਹਿੱਸਾ ਹੋਣਗੇ ਅਤੇ ਇਸ ਨੂੰ ਦਿਸ਼ਾ ਦੇਣਗੇ। ਸ੍ਰੀ ਮੋਦੀ ਨੇ ਕਿਹਾ ਕਿ ਦੇਸ਼ ਅਗਲੇ ਦਹਾਕੇ ਵਿੱਚ ਓਲੰਪਿਕ ਦੀ ਮੇਜ਼ਬਾਨੀ ਕਰਨ ਦੀ ਵੀ ਉਮੀਦ ਕਰਦਾ ਹੈ ਅਤੇ ਪੂਰੀ ਲਗਨ ਨਾਲ ਇਸ ਵੱਲ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਨੂੰ ਨੌਜਵਾਨ ਪੀੜ੍ਹੀ ਵਿੱਚ ਬਹੁਤ ਵਿਸ਼ਵਾਸ ਸੀ ਅਤੇ ਉਨ੍ਹਾਂ ਕਿਹਾ ਕਿ ਨੌਜਵਾਨ ਸਾਰੀਆਂ ਸਮੱਸਿਆਵਾਂ ਦੇ ਹੱਲ ਲੱਭ ਲੈਣਗੇ।

Related posts

ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਸ਼ੁਰੂ !

admin

ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਐਫਆਈਆਰ ਦਰਜ ਕਰਨ ਦੀ ਮਨਜ਼ੂਰੀ

admin

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin