Australia & New Zealand International

‘ਕੁਆਡ’ ਕੌਮਾਂਤਰੀ ਕਾਨੂੰਨਾਂ ਨੂੰ ਕਾਇਮ ਰੱਖਣ ਲਈ ਵਚਨਬੱਧ !

ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ, ਵਾਸ਼ਿੰਗਟਨ ਡੀਸੀ ਵਿੱਚ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਸੰਯੁਕਤ ਰਾਜ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਜਾਪਾਨੀ ਵਿਦੇਸ਼ ਮੰਤਰੀ ਤਾਕੇਸ਼ੀ ਇਵਾਯਾ ਨਾਲ ਇੱਕ ਸਮੂਹ ਤਸਵੀਰ ਖਿਚਵਾਉਂਦੇ ਹੋਏ। (ਫੋਟੋ: ਏ ਐਨ ਆਈ)

ਵਾਸ਼ਿੰਗਟਨ – ਦੱਖਣੀ ਚੀਨ ਸਾਗਰ ਵਿਚ ਚੀਨ ਦੀਆਂ ਵਧਦੀਆਂ ਸਰਗਰਮੀਆਂ ਅਤੇ ਉਸ ਦੇ ਹਮਲਾਵਰ ਰੁਖ਼ ਦਰਮਿਆਨ ‘ਕੁਆਡ’ ਮੁਲਕਾਂ ਦੇੇ ਵਿਦੇਸ਼ ਮੰਤਰੀਆਂ ਨੇ ਸਾਫ਼ ਕਰ ਦਿੱਤਾ ਕਿ ਉਹ ਖਿੱਤੇ ਦੀ ਮੌਜੂਦਾ ਸਥਿਤੀ ਵਿਚ ਬਦਲਾਅ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ‘ਜ਼ੋਰਦਾਰ ਢੰਗ ਨਾਲ ਵਿਰੋਧ’ ਕਰਨਗੇ। ‘ਕੁਆਡ’ ਵਿਚ ਸ਼ਾਮਲ ਚਾਰ ਮੁਲਕਾਂ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਨੇ ਕਿਹਾ ਕਿ ਉਹ ਕੌਮਾਂਤਰੀ ਕਾਨੂੰਨਾਂ ਨੂੰ ਕਾਇਮ ਰੱਖਣ ਲਈ ਵਚਨਬੱਧ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰੀ ਸਮਾਗਮ ਤੋਂ ਇਕ ਦਿਨ ਮਗਰੋਂ ‘ਕੁਆਡ’ ਦੇ ਵਿਦੇਸ਼ ਮੰਤਰੀਆਂ ਨੇ ਵਾਸ਼ਿੰਗਟਨ ਡੀਸੀ ਵਿਚ ਬੈਠਕ ਕੀਤੀ। ਬੈਠਕ ਵਿਚ ਅਮਰੀਕਾ ਦੇ ਨਵੇਂ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਭਾਰਤ ਦੇ ਐੱਸ ਜੈਸ਼ੰਕਰ, ਆਸਟ੍ਰੇਲੀਆ ਦੇ ਪੈਨੀ ਵੌਂਗ ਅਤੇ ਜਾਪਾਨ ਦੇ ਇਵਾਇਆ ਤਾਕੇਸ਼ੀ ਹਾਜ਼ਰ ਸਨ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਸਾਂਝੇ ਬਿਆਨ ਵਿਚ ਚਾਰ ਮੁਲਕਾਂ ਵੱਲੋਂ ‘ਕੁਆਡ’ ਨੂੰ ਅੱਗੇ ਲਿਜਾਣ ਦੀ ਯੋਜਨਾ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ।

Related posts

If Division Is What You’re About, Division Is What You’ll Get

admin

Emirates Illuminates Skies with Diwali Celebrations Onboard and in Lounges

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin