Punjab

ਖਾਲਸਾ ਕਾਲਜ ਦੇ ਵਿਦਿਆਰਥੀ ਦਾ ‘ਵਾਈਸ ਆਫ਼ ਪੰਜਾਬ ਸੀਜਨ-16’ ’ਚ ਸ਼ਾਨਦਾਰ ਪ੍ਰਦਰਸ਼ਨ

ਕੈਪਸ਼ਨ : ¸ਖਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ‘ਵਾਈਸ ਆਫ਼ ਪੰਜਾਬ ਸੀਜਨ-16’ ’ਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਵਿਦਿਆਰਥੀ ਆਕਰਸ਼ਿਤ ਨਾਲ ਖੜ੍ਹੇ ਵਿਖਾਈ ਦੇ ਰਹੇ ਅਤੇ ਨਾਲ ਡਾ. ਆਤਮ ਸਿੰਘ ਰੰਧਾਵਾ, ਪ੍ਰੋ: ਨਵਜੋਤ ਕੌਰ ਤੇ ਹੋਰ।

ਅੰਮ੍ਰਿਤਸਰ – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਪੀ. ਟੀ. ਸੀ. ਚੈਨਲ ਵੱਲੋਂ ਕਰਵਾਏ ਜਾਂਦੇ ‘ਵਾਈਸ ਆਫ਼ ਪੰਜਾਬ ਸੀਜਨ-16’ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥੀ ਆਕਰਸ਼ਿਤ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਚੈਨਲ ਦੁਆਰਾ ਕਰਵਾਏ ਜਾਂਦੇ ਉਪਰੋਕਤ ‘ਵਾਈਸ ਆਫ਼ ਪੰਜਾਬ’ ਪ੍ਰੋਗਰਾਮ ’ਚ ਚੌਥਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਆਕਰਸ਼ਿਤ ਦਾ ਕਾਲਜ ਪੁੱਜਣ ’ਤੇ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਉਹ ਇਕ ਹੋਣਹਾਰ ਵਿਦਿਆਰਥੀ ਹੈ ਅਤੇ ਉਸਦੀ ਸਰਵਪੱਖੀ ਕਾਰਗੁਜ਼ਾਰੀ ਸ਼ਲਾਘਾਯੋਗ ਹੈ।

ਇਸ ਮੌਕੇ ਸੰਗੀਤ ਵਿਭਾਗ ਦੇ ਮੁੱਖੀ ਡਾ. ਆਤਮ ਸਿੰਘ ਰੰਧਾਵਾ ਨੇ ਆਕਰਸ਼ਿਤ ਨੂੰ ਸੰਗੀਤ ਖੇਤਰ ’ਚ ਚੰਗੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ, ਡਾ. ਸੁਰਜੀਤ ਕੌਰ, ਪ੍ਰੋ: ਨਵਜੋਤ ਕੌਰ, ਪ੍ਰੋ: ਰਾਹੁਲ ਗ੍ਰਿਥ, ਡਾ. ਅਮਨ ਕੌਰ, ਡਾ. ਸ਼ਿਵਾਨੀ ਨਾਰਦ, ਡਾ. ਮਨਦੀਪ ਸਿੰਘ ਆਦਿ ਹਾਜ਼ਰ ਸਨ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin