Punjab

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਸੰਗੀਤ ਸੰਮੇਲਨ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਕਲਾਸੀਕਲ ਵੋਕਲ ਅਤੇ ਤੰਤੀ ਸਾਜ਼ ਕੈਟਾਗਰੀ ’ਚ ਸ਼ਾਨਦਾਰ ਪੇਸ਼ਕਾਰੀ ਕਰਨ ਵਾਲੇ ਵਿਦਿਆਰਥੀਆਂ ਤੇ ਹੋਰ ਸਟਾਫ਼ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ‘149ਵਾਂ ਸੰਗੀਤ ਸੰਮੇਲਨ-2024’ ’ਚ ਕਲਾਸੀਕਲ ਵੋਕਲ ਅਤੇ ਤੰਤੀ ਸਾਜ਼ ਕੈਟਾਗਰੀ ’ਚ ਮੁੱਖ ਸਟੇਜ਼ ’ਤੇ ਪ੍ਰਸਤੁਤੀ ਦਿੰਦਿਆਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਵਿਭਾਗ ਮੁੱਖੀ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ ’ਚ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੁਖਮਨ ਸਿੰਘ ਅਤੇ ਗੁਰਅੰਮ੍ਰਿਤ ਸਿੰਘ ਨੇ 149ਵੇਂ ਸੰਗੀਤ ਸੰਮੇਲਨ ’ਚ ਕਲਾਸੀਕਲ ਵੋਕਲ ਅਤੇ ਤੰਤੀ ਸਾਜ਼ ਕੈਟਾਗਰੀ ਦੀ ਸ਼ਾਨਦਾਰੀ ਪੇਸ਼ਕਾਰੀ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਹਿੰਦੁਸਤਾਨੀ ਸ਼ਾਸਤਰੀ ਸੰਗੀਤ ਦਾ ਸਭ ਤੋਂ ਪੁਰਾਣਾ ਉਤਸਵ ਹੈ ਜੋ ਕਿ ਦੇਵੀ ਤਲਾਬ, ਜਲੰਧਰ ਵਿਖੇ ਸਲਾਨਾ ਰੂਪ ’ਚ ਮਨਾਇਆ ਜਾਂਦਾ ਹੈ।

ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸ਼ਾਸਤਰੀ ਸੰਗੀਤ ਦੇ ਖੇਤਰ ਦਾ ਸ਼ਾਨਦਾਰ ਭਵਿੱਖ ਹਨ। ਪ੍ਰਿੰ: ਡਾ. ਕਾਹਲੋਂ ਅਤੇ ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਹੋਰ ਅੱਗੇ ਵੱਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਰਜਿਸਟਰਾਰ ਡਾ. ਦਵਿੰਦਰ ਸਿੰਘ, ਡਾ. ਸੁਰਜੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਰਾਹੁਲ ਗ੍ਰਿਥ, ਡਾ. ਅਮਨ ਕੌਰ, ਡਾ. ਸ਼ਿਵਾਨੀ ਨਾਰਦ, ਡਾ. ਮਨਦੀਪ ਸਿੰਘ ਵੀ ਹਾਜ਼ਰ ਸਨ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin