Punjab

ਟੈ੍ਰਫ਼ਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਪ੍ਰੋਗਰਾਮ ਮੌਕੇ ਡਾ. ਹਰਪ੍ਰੀਤ ਕੌਰ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਐੱਨ. ਐੱਸ. ਐੱਸ. ਯੂਨਿਟ ਦੁਆਰਾ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਟ੍ਰੈਫਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ  ਐਕਸਟੈਸ਼ਨ ਲੈਕਚਰ ਕਰਵਾਇਆ ਗਿਆ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਟ੍ਰੈਫਿਕ ਮਾਰਸ਼ਲ ਸ. ਸੁਰਿੰਦਰਪਾਲ ਸਿੰਘ ਅਤੇ ਪੰਜਾਬ ਸਾਂਝ ਕੇਂਦਰ, ਸਬ-ਇੰਸਪੈਕਟਰ ਸ. ਸਤਵੰਤ ਸਿੰਘ ਨੇ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਐਸੋਸੀਏਟ ਪ੍ਰੋ: ਡਾ. ਨਿਰਮਲਜੀਤ ਕੌਰ ਅਤੇ ਐਸੋ: ਪ੍ਰੋ: ਡਾ. ਗੁਰਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਮਨੁੱਖੀ ਜੀਵਨ ਵਿਚਲੀ ਜੀਵਨ ਸ਼ੈਲੀ ’ਚ ਬਦਲਾਅ ਦੇ ਕਾਰਨ ਸੜਕਾਂ ’ਤੇ ਟ੍ਰੈਫਿਕ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ, ਕਿਉਂਕਿ ਹਰੇਕ ਮਨੁੱਖ ਦਿਖਾਵੇ ਦੇ ਚੱਕਰ ’ਚ ਜਿੱਥੇ ਸੜਕਾਂ ’ਤੇ ਭੀੜ ’ਚ ਵਾਧਾ ਕਰ ਰਿਹਾ ਹੈ, ਉੱਥੇ ਵੱਧ ਰਹੀਆਂ ਸੜਕੀ ਦੁਰਘਟਨਾਵਾਂ ਦਾ ਵੀ ਕਾਰਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਜ਼ਰੂਰਤ ਹੈ ਕਿ ਅਸੀ ਆਪਣੀ ਜੀਵਨ ਸ਼ੈਲੀ ਅਤੇ ਆਦਤਾਂ ’ਚ ਸੁਧਾਰ ਲਿਆ ਕੇ ਸੜਕੀ ਦੁਰਘਟਨਾਵਾਂ ’ਤੇ ਠੱਲ੍ਹ ਪਾਈਏ।

ਇਸ ਮੌਕੇ ਸ. ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਭਾਰਤ ’ਚ ਹੋ ਰਹੀਆਂ ਮਨੁੱਖੀ ਮੌਤਾਂ ’ਚ ਸੜਕੀ ਦੁਰਘਟਨਾਵਾਂ ਦਾ ਅਹਿਮ ਯੋਗਦਾਨ ਹੈ। ਅੱਜ ਦੀ ਤੇਜ਼ ਰਫਤਾਰੀ ’ਚ ਸਾਰੇ ਹੀ ਕਾਹਲੀ ’ਚ ਹਨ ਜਿਸ ਸਦਕਾ ਉਹ ਟ੍ਰੈਫਿਕ ਨਿਯਮਾਂ ਨੂੰ ਅਣਗੌਲਿਆ ਕਰਦੇ ਹੋਏ ਅੱਗੇ ਵੱਧਦੇ ਹਨ ਜਿਸ ਕਾਰਨ ਦੁਰਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰੋਗਰਾਮ ਮੌਕੇ ਸ. ਸਤਵੰਤ ਸਿੰਘ ਨੇ ਵਿਦਿਆਰਥੀਆਂ ਨਾਲ ਵੱਧ ਰਹੇ ਸਾਈਬਰ ਕ੍ਰਾਈਮ ਇਸਦੇ ਕਾਰਨ ਅਤੇ ਬਚਾਅ ਬਾਰੇ ਚਰਚਾ ਕੀਤੀ ਜਿਸ ’ਚ ਉਨ੍ਹਾਂ ਨੇ ਆਪਣੇ ਕੰਪਿਊਟਰ ਅਤੇ ਮੋਬਾਇਲ ਫੋਨ ਨੂੰ ਸਮੇਂ-ਸਮੇਂ ’ਤੇ ਅਪਡੇਟ ਕਰਨ ਦਾ ਸੁਝਾਅ ਦਿੱਤਾ।

ਇਸ ਪ੍ਰੋਗਰਾਮ ਦੇ ਕੋ-ਆਰਡੀਨੇਟਰ ਐਸੋ: ਪ੍ਰੋ: ਡਾ. ਗੁਰਜੀਤ ਕੌਰ ਅਤੇ ਐੱਨ. ਐੱਸ. ਐੱਸ, ਕੋ-ਆਰਡੀਨੇਟਰ ਡਾ. ਸਤਿੰਦਰ ਢਿੱਲੋਂ ਦੀ ਯੋਗ ਅਗਵਾਈ ’ਚ ਆਯੋਜਿਤ ਲੈਕਚਰ ’ਚ ਡਾ. ਗੁਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ’ਚ ਡਾ. ਹਰਪ੍ਰੀਤ ਕੌਰ ਨੇ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਢਿੱਲੋਂ ਨਾਲ ਮਿਲ ਕੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

admin

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

admin

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ

admin