Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ

ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ’

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ‘ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸਸੀ ਸਟੂਡੈਂਟਸ ਸਕੀਮ’ ਸਾਲ 2024-25 ਦੇ 86,583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਬਾਰੇ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਅਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਸਕੀਮ ਦਾ ਮੁੱਖ ਟੀਚਾ ਅਤਿ-ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਦੇਣਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

Related posts

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਨੂੰ ਮਨਾਇਆ ਜਾਵੇਗਾ !

admin

ਸ਼੍ਰੋਮਣੀ ਕਮੇਟੀ ਦੀ 2025 ਲਈ ਕਬੱਡੀ ਟੀਮ ਦਾ ਐਲਾਨ !

admin

ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ !

admin