Punjab

ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ !

ਫਰੀਦਕੋਟ – ਇਥੋਂ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਬਹਿਬਲ ਗੋਲੀ ਕਾਂਡ ਸਬੰਧੀ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਤਬਦੀਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦੋਵੇਂ ਮੁਕਦਮੇ ਇੱਕੋ ਅਦਾਲਤ ਵਿੱਚ ਚਲਦੇ ਸਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਇਹ ਦੋਵੇਂ ਕੇਸ ਇੱਕੋ ਅਦਾਲਤ ਵਿੱਚ ਇਕੱਠੇ ਚੱਲਣਗੇ। ਪਿਛਲੇ ਕਰੀਬ ਇੱਕ ਸਾਲ ਤੋਂ ਇਹ ਵਿਵਾਦ ਚੱਲ ਰਿਹਾ ਸੀ ਕਿ ਕੋਟਕਪੁਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ ਜਾਂ ਫਰੀਦਕੋਟ ਦੀ ਅਦਾਲਤ ਵਿੱਚ। ਜੱਜ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਨੂੰ ਚੰਡੀਗੜ੍ਹ ਬਦਲਣ ਬਾਰੇ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਮਿਲਿਆ, ਇਸ ਲਈ ਮੁਲਜਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇ। 24 ਫਰਵਰੀ ਨੂੰ ਅਦਾਲਤ ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਬਹਿਸ ਸੁਣੇਗੀ। ਕੋਟਕਪੁਰਾ ਗੋਲੀ ਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਅਤੇ ਅੱਧੀ ਦਰਜਨ ਪੁਲੀਸ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।

Related posts

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

Bunty

ਇਸਰਾਇਲ ਵਲੋਂ ਫਲਸਤੀਨ ਦੇ ਗਾਜ਼ਾ ਉੱਤੇ ਹਾਈਪਰਸੋਨਿਕ ਮਿਜਾਇਲ ਹਮਲੇ ਦੀ ਨਿੰਦਾ

admin

ਖ਼ਾਲਸਾ ਕਾਲਜ ਵੂਮੈਨ ਵਿਖੇ ‘ਔਰਤਾਂ ਦੇ ਹੱਕ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ

admin