Punjab

ਡੇਰਾ ਮੁਖੀ ਵੱਲੋਂ ਸੁਪਰੀਮ ਕੋਰਟ ਤੋਂ ਸੁਣਵਾਈ ਰੋਕੇ ਜਾਣ ਦੀ ਮੰਗ !

ਨਵੀਂ ਦਿੱਲੀ – ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਵਿਚਲੀ ਹੇਠਲੀ ਅਦਾਲਤ ਨੂੰ 2015 ਦੇ ਬੇਅਦਬੀ ਮਾਮਲਿਆਂ ਵਿੱਚ ਉਸ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਦਿੱਤੀ ਮਨਜ਼ੂਰੀ ਦੇ ਆਪਣੇ ਹੁਕਮ ਸਿਖ਼ਰਲੀ ਅਦਾਲਤ ਵੱਲੋਂ ਰੋਕੇ ਜਾਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ 18 ਅਕਤੂਬਰ 2024 ਨੂੰ ਜਾਰੀ ਕੀਤੇ ਆਪਣੇ ਹੁਕਮਾਂ ਰਾਹੀਂ 2015 ਦੇ ਬੇਅਦਬੀ ਮਾਮਲਿਆਂ ਦੀ ਸੁਣਵਾਈ ’ਤੇ 11 ਮਾਰਚ 2024 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਹਟਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਹੋ ਰਹੀ ਸੁਣਵਾਈ ਦੌਰਾਨ ਰਾਮ ਰਹੀਮ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ ਵਿਨੋਦ ਚੰਦਰਨ ਦੇ ਬੈਂਚ ਨੂੰ ਦੱਸਿਆ ਕਿ ਸਿਖ਼ਰਲੀ ਅਦਾਲਤ ਦੇ 18 ਅਕਤੂਬਰ 2024 ਦੇ ਹੁਕਮ ਸੂਬੇ ਦੀ ਅਪੀਲ ਪਰਵਾਨ ਕੀਤੇ ਜਾਣ ਦੇ ਤੁਲ ਹਨ। ਬੈਂਚ ਨੇ ਕਿਹਾ ਕਿ ਉਸ ਵੱਲੋਂ ਮੁੱਖ ਮਾਮਲਾ ਸੁਣਿਆ ਜਾਵੇਗਾ।

Related posts

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ

admin

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

admin

ਪੰਜਾਬ ਦੇ ਕਿਸਾਨ ਭਾਰਤ ਦੇ ਵਿੱਚ ਸਭ ਤੋਂ ਵੱਧ ਕਰਜ਼ਾਈ

admin