India

ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਕਾਰਨ 18 ਮੌਤਾਂ !

ਨਵੀਂ ਦਿੱਲੀ – ਇਥੋਂ ਦੇ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਤੇ 20 ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿਚ ਤਿੰਨ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਪਲੇਟਫਾਰਮ ਨੰਬਰ 13 ਤੇ 14 ’ਤੇ ਹੋਇਆ। ਇਹ ਯਾਤਰੀ ਪ੍ਰਯਾਗਰਾਜ ਵਿਚ ਮਹਾਕੁੰਭ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਦੀ ਉਡੀਕ ਕਰ ਰਹੇ ਸਨ। ਇਸ ਦੌਰਾਨ ਤਿੰਨ ਰੇਲ ਗੱਡੀਆਂ ਆਉਣੀਆਂ ਸਨ ਜਿਨ੍ਹਾਂ ਵਿਚੋਂ ਦੋ ਰੇਲ ਗੱਡੀਆਂ ਦੇ ਲੇਟ ਹੋਣ ਕਾਰਨ ਭੀੜ ਬੇਕਾਬੂ ਹੋ ਗਈ। ਇਹ ਜਾਣਕਾਰੀ ਮਿਲੀ ਹੈ ਕਿ ਲੋੜ ਤੋਂ ਜ਼ਿਆਦਾ ਲੋਕ ਇਕੱਠੇ ਹੋਣ ਕਾਰਨ ਕਈ ਜਣਿਆਂ ਨੂੰ ਸਾਹ ਲੈਣ ਦੀ ਸਮੱਸਿਆ ਆਈ। ਇਸ ਤੋਂ ਬਾਅਦ ਪਲੇਟਫਾਰਮ ਨੰਬਰ 14 ’ਤੇ ਆਉਣ ਵਾਲੀ ਰੇਲ ਗੱਡੀ ਦੀ ਪਲੇਟਫਾਰਮ ਨੰਬਰ 16 ’ਤੇ ਆਉਣ ਦੀ ਅਨਾਊਂਸਮੈਂਟ ਹੋਈ ਤਾਂ ਲੋਕ ਇਕ ਦੂਜੇ ਨੂੰ ਧੱਕੇ ਦਿੰਦੇ ਹੋਏ ਪਲੇਟਫਾਰਮ ਨੰਬਰ 16 ਵੱਲ ਜਾਣ ਲੱਗੇ ਤਾਂ ਕਈ ਜਣੇ ਹੇਠਾਂ ਡਿੱਗ ਗਏ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਹਾਲਾਤ ਠੀਕ ਹਨ ਤੇ ਜ਼ਖ਼ਮੀਆਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

Related posts

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin

ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ : ਦਿੱਲੀ ਸਰਕਾਰ

admin