Punjab

ਪੈਨਸ਼ਨਰਾਂ ਨੂੰ ਇੱਕੋ ਵਾਰ ਬਕਾਏ ਦੇਣ ਦੀ ਕੀਤੀ ਮੰਗ !

ਫਗਵਾੜਾ, (ਪਰਮਿੰਦਰ ਸਿੰਘ) – ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮਾਸਿਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਸੀਤਲ ਰਾਮ ਬੰਗਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਨੂੰ ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਲੰਬੇ ਸਮੇਂ ਤੋਂ ਲਟਕਦੇ ਬਕਾਏ ਦੇਣ ਲਈ ਲੰਬੇ ਸਮੇਂ ਦੀਆਂ ਕਿਸ਼ਤਾਂ ਵਿੱਚ ਦੇਣ ਦੀ ਤਿਆਰ ਕੀਤੀ ਨੀਤੀ ਦੀ ਤਿੱਖੀ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਸਮੂਹ ਪੈਨਸ਼ਨਰਾਂ ਨੂੰ ਯਕਮੁਸ਼ਤ ਪੂਰੇ ਦੇ ਪੂਰੇ ਬਕਾਏ ਇੱਕੋ ਵਾਰ ਦਿੱਤੇ ਜਾਣ।
ਇੱਥੇ ਵਰਨਣਯੋਗ ਹੈ ਕਿ ਲੰਘੀ 07 ਫਰਵਰੀ ਨੂੰ ਪੰਜਾਬ ਜੁਆਇੰਟ ਗੌਰਮਿੰਟ ਪੈਨਸ਼ਨਰਜ਼ ਫਰੰਟ ਵੱਲੋਂ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ‘ਤੇ  ਇੱਕ ਦਿਨਾ ਭੁੱਖ ਹੜਤਾਲ ਹੜਤਾਲ ਕਰਦੇ ਹੋਏ ਪੇ ਕਮਿਸ਼ਨ ਅਤੇ ਡੀ ਏ ਦੇ ਬਕਾਏ ਦੇਣ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਗਈ ਸੀ।
ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਕਰਾੜੀ ਹਾਰ ਨੂੰ ਦੇਖਦੇ ਹੋਏ ਅਤੇ ਬਕਾਇਆ ਸੰਬੰਧੀ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੇ ਕੇਸ ਦੀ 14/02/2025 ਦੀ ਪੰਜਾਬ ਸਰਕਾਰ ਦੀ ਪੇਸ਼ੀ ਨੂੰ ਦੇਖਦੇ ਹੋਏ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਉੱਮਰ ਹੱਦ ਅਨੁਸਾਰ ਸਤੰਬਰ 2028 ਤੱਕ ਬਣਦੇ ਬਕਾਏ ਦੇਣ ਦੀ ਗੱਲ ਕੀਤੀ ਗਈ ਹੈ ਜਦੋਂ ਕਿ ਮਾਰਚ 2027 ਵਿੱਚ ਕੋਈ ਪਤਾ ਨਹੀਂ ਕਿ ਇਹਨਾਂ ਦੀ ਸਰਕਾਰ ਆਉਣੀ ਹੈ ਜਾਂ ਨਹੀਂ ? ਪਿਛਲੇ ਲੰਬੇ ਸਮੇਂ ਤੋਂ ਬਕਾਏ ਮਿਲਣ ਨੂੰ ਉਡੀਕਦੇ ਉਡੀਕਦੇ ਲੱਗ ਭੱਗ 40000 ਹਜ਼ਾਰ ਪੈਨਸ਼ਨਰ ਇਸ ਦੁਨੀਆਂ ਨੂੰ ਛੱਡ ਕੇ ਸਵਰਗ ਸਿਧਾਰ ਚੁੱਕੇ ਹਨ। ਸਮੂਹ ਮੈਂਬਰਾਂ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਨੂੰ ਜਿਉਂਦੇ ਜੀਅ ਬਕਾਏ ਤੁਰੰਤ ਦਿੱਤੇ ਜਾਣ ਤਾਂ ਜ਼ੋ ਉਹ ਬਕਾਇਆ ਦੀ ਰਕਮ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਬੇਹਤਰੀ ਲਈ ਖੁਸ਼ੀ ਖੁਸ਼ੀ ਵਰਤ ਸਕਣ। ਆਗੂਆਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਅਤੇ ਲਾਗੂ ਕਰਨ ਲਈ ਤੁਰੰਤ ਗੰਭੀਰਤਾ ਨਾ ਦਿਖਾਈ ਤਾਂ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦਾ ਦਿੱਲੀ ਤੋਂ ਵੀ ਜ਼ਿਆਦਾ ਬੁਰਾ ਹਾਲ ਹੋਵੇਗਾ। ਮੀਟਿੰਗ ਵਿੱਚ 17 ਮਾਰਚ ਨੂੰ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ (ਰਜਿ)ਦੀ‌ ਚੋਣ ਵਿੱਚ ਭਾਗ ਲੈਣ ਵਾਲੇ ਡੈਲੀਗੇਟਾਂ ਦੀ ਲਿਸਟ ਸਰਬ ਸੰਮਤੀ ਨਾਲ ਪਾਸ ਕੀਤੀ ਗਈ। ਪੰਜਾਬ ਸਰਕਾਰ ਦੇ ਬੱਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾਈ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਲਈ ਪੈਨਸ਼ਨਰਾਂ ਨੂੰ ਹੁਣ ਤੋਂ ਹੀ ਮਾਨਸਿਕ ਤੌਰ ‘ਤੇ ਤਿਆਰ ਰਹਿਣ ਦੀ ਅਪੀਲ ਵੀ ਕੀਤੀ ਗਈ। ਹਾਜ਼ਰ ਮੈਂਬਰਾਂ ਨਾਲ ਆਮਦਨ/ਖ਼ਰਚ ਦੇ ਵੇਰਵੇ ਸਾਂਝੇ ਕਰਦੇ ਹੋਏ ਕੀਤੇ ਗਏ ਖਰਚੇ ਪਾਸ ਕੀਤੇ ਗਏ। ਇੱਕ ਦਿਨਾ ਭੁੱਖ ਹੜਤਾਲ ਵਿੱਚ ਸਵੇਰ ਤੋਂ ਸ਼ਾਮ ਤੱਕ ਸ਼ਾਮਲ ਸਾਥੀਆਂ ਅਤੇ ਵਿੱਚ ਵਿਚਾਲੇ ਹਾਜ਼ਰ ਹੋਣ ਵਾਲੇ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਭੁੱਖ ਹੜਤਾਲ ਐਕਸ਼ਨ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਸੀਤਲ ਰਾਮ ਬੰਗਾ, ਪ੍ਰਿੰਸੀਪਲ ਧਰਮਵੀਰ ਨਾਰੰਗ, ਪ੍ਰਮੋਦ ਕੁਮਾਰ ਜੋਸ਼ੀ, ਕ੍ਰਿਸ਼ਨ ਗੋਪਾਲ ਚੋਪੜਾ,ਗੁਰਨਾਮ ਸਿੰਘ ਸੈਣੀ, ਨਿਰਮੋਲਕ ਸਿੰਘ ਹੀਰਾ, ਪਿਆਰਾ ਰਾਮ ਪਲਾਹੀ,ਕੇ ਕੇ ਪਾਂਡੇ, ਨਰੇਸ਼ ਰਵੀ ਕਰ ਅਤੇ ਕੁਲਦੀਪ ਸਿੰਘ ਕੌੜਾ ਆਦਿ ਪੈਨਸ਼ਨਰ ਸਾਥੀ ਹਾਜ਼ਰ ਹੋਏ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin