Punjab

ਈਕੋ-ਕਲੱਬ ਵੱਲੋਂ ਹਰੀਕੇ ਪੱਤਣ ਵੈੱਟਲੈਂਡ ਵਿਖੇ ਇਕ ਨੇਚਰ ਕੈਂਪ ਦਾ ਆਯੋਜਨ

ਖ਼ਾਲਸਾ ਕਾਲਜ ਆਫ਼ ਲਾਅ ਦੇ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ ਨੇਚਰ ਕੈਂਪ ਦੌਰਾਨ ਵਿਦਿਆਰਥੀਆਂ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਦੇ ਈਕੋ-ਕਲੱਬ ਵੱਲੋਂ ਹਰੀਕੇ ਪੱਤਣ, ਵੈੱਟਲੈਂਡ ਵਿਖੇ ਇਕ ਨੇਚਰ ਕੈਂਪ ਦਾ ਆਯੋਜਨ ਕੀਤਾ । ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਇਹ ਕੈਂਪ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੀ ਸਰਪ੍ਰਸਤੀ ਹੇਠ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਤਹਿਤ ਉਲੀਕਿਆ ਗਿਆ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕੈਂਪ ਦੌਰਾਨ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ (ਈਕੋ ਕਲੱਬ ਇੰਚਾਰਜ), ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਅਤੇ ਕਾਲਜ ਦੇ ਬੀ. ਏ. ਐਲ. ਐਲ. ਬੀ., ਬੀ. ਕਾਮ. ਐਲ. ਐਲ. ਬੀ. ਅਤੇ ਐਲ. ਐਲ. ਬੀ. (ਟੀ. ਵਾਈ. ਸੀ.) ਦੇ 45 ਵਿਦਿਆਰਥੀਆਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਰੀਕੇ ਪੱਤਣ ਵਿਖੇ ਸਥਿਤ ਵੈੱਟਲੈਂਡ, ਇੰਟਰਪ੍ਰੇਟੇਸ਼ਨ ਸੈਂਟਰ, ਵਾਈਲਡਲਾਈਫ ਸੈਂਚੂਰੀ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ਅਤੇ ਜੈਵ ਵਿਭਿੰਨਤਾ ਦੀ ਰੱਖਿਆ ਦੀ ਜ਼ਰੂਰਤ ਨੂੰ ਉਜਾਗਰ ਕਰਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ’ਚ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਦੁਆਰਾ ਵੈਟਲੈਂਡਜ਼ ਦੇ ਨਾਲ-ਨਾਲ ਪੰਛੀਆਂ ਅਤੇ ਜਲ-ਜੀਵਾਂ ਦੀਆਂ ਵੱਖ-ਵੱਖ ਕਿਸਮਾਂ ਦੀ ਸੁਰੱਖਿਆ ਦੇ ਮੁੱਦਿਆਂ ਅਤੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin