Punjab

ਜਲੰਧਰ “ਚ ਦਰਦਨਾਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਹੋਈ ਮੌਤ !

ਜਲੰਧਰ, (ਪਰਮਿੰਦਰ ਸਿੰਘ) – ਜਲੰਧਰ ਦੇ ਟੀ. ਵੀ. ਸੈਂਟਰ ਨੇੜੇ ਹਸਪਤਾਲ ਕੋਲ ਵਾਪਰੇ ਦਰਦਨਾਕ  ਹਾਦਸੇ ਵਿੱਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਿਜ਼ਾਮਤ ਨਗਰ ਦੇ ਰਹਿਣ ਵਾਲੇ ਪੰਕਜ (31) ਅਤੇ ਬਸਤੀ ਨੌਂ ਦੇ ਰਹਿਣ ਵਾਲੇ ਮੋਹਿਤ (30) ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਨਿਰਮਲ ਨੇ ਦੱਸਿਆ ਕਿ ਹਾਦਸਾ ਬੀਤੀ ਦੇਰ ਰਾਤ ਵਾਪਰਿਆ।  ਜਾਣਕਾਰੀ ਮੁਤਾਬਕ ਦੋ ਐਕਟਿਵਾ ਸਵਾਰ ਨੌਜਵਾਨਾਂ ਦੇ ਅੱਗੇ ਜਾ ਰਹੀ ਗੱਡੀ ਨੇ ਉਨ੍ਹਾਂ ਨੂੰ ਟਕਰ ਮਾਰ ਦਿੱਤੀ ਅਤੇ ਗੱਡੀ ਦੋਵਾਂ ਦੇ ਉੱਪਰੋਂ ਲੰਘ ਗਈ, ਜਿਸ ਕਾਰਨ ਪਿੱਛੇ ਤੋਂ ਆ ਰਹੀ ਸਬਜ਼ੀਆਂ ਨਾਲ ਭਰੀ ਇਕ ਮਹਿੰਦਰਾ ਪਿਕਅੱਪ ਗੱਡੀ ਦੋਵਾਂ ਦੇ ਉੱਪਰੋਂ ਲੰਘ ਗਈ ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੇ ਬਿਆਨਾ ਮੁਤਾਬਿਕ ਥਾਣਾ 4 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਤਰਸੇਮ ਥਾਪਾ ਨੇ ਦੱਸਿਆ ਕਿ ਦੋਵੇਂ ਨੌਜਵਾਨ ਦੋ ਹੋਰ ਨੌਜਵਾਨਾਂ ਨਾਲ ਦੁਪਹਿਰ 1.30 ਵਜੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਸ਼ਰਨਜੀਤ ਹਸਪਤਾਲ ਨੇੜੇ ਇਕ ਕਾਲੇ ਰੰਗ ਦੀ ਕਾਰ ਨੇ ਉਨ੍ਹਾਂ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ ਅਤੇ ਫਿਰ ਪਿੱਛੇ ਤੋਂ ਆ ਰਹੀ ਇਕ ਪਿਕਅੱਪ ਗੱਡੀ ਉਨ੍ਹਾਂ ਨੂੰ ਸੜਕ ‘ਤੇ ਘੜੀਸਦੀ ਹੋਈ ਲੈ ਗਈ। ਹਾਦਸੇ ਵਿੱਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ ਇਸ ਭਿਆਨਕ ਹਾਦਸੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Related posts

ਪ੍ਰੋ ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਸ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ !

admin

ਪ੍ਰਧਾਨ ਮੰਤਰੀ ‘ਤੇ ਟਿੱਪਣੀ ਵਿਰੋਧੀ ਧਿਰ ਦੇ ਮਾਨਸਿਕ ਦੀਵਾਲੀਏਪਣ ਨੂੰ ਦਰਸਾਉਂਦੀ ਹੈ: ਚੁੱਘ

Bunty

ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ – ਡਾ. ਸੁਰਿੰਦਰ ਕੌਰ

admin