Punjab

ਸਮਾਜਿਕ ਮੁੱਦਿਆਂ ’ਤੇ ‘ਨੁੱਕੜ ਨਾਟਕ’ ਦਾ ਆਯੋਜਨ

ਖ਼ਾਲਸਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਸਮਾਜਿਕ ਕੁਰੀਤੀਆਂ ਸਬੰਧੀ ਨੁੱਕੜ ਨਾਟਕ ਸਬੰਧੀ ਸਟਾਫ਼ ਅਤੇ ਵਿਦਿਆਰਥੀਆਂ ਦੀ ਟੀਮ ਨੂੰ ਰਵਾਨਾ ਕਰਨ ਸਮੇਂ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਯੁਵਾ ਭਲਾਈ ਵਿਭਾਗ, ਜੈਂਡਰ ਚੈਂਪੀਅਨਜ਼ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਮਾਸਟਰ ਲਖਬੀਰ ਸਿੰਘ ਹਾਕੀ ਕਲੱਬ, ਲਹਿਰਕਾ ਦੇ ਸਹਿਯੋਗ ਨਾਲ ਐੱਚ. ਆਈ. ਵੀ./ਏਡਜ਼, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਵਾਤਾਵਰਣ ਸੁਰੱਖਿਆ ਅਤੇ ਲਿੰਗ ਸਮਾਨਤਾ ਵਰਗੇ ਮਹੱਤਵਪੂਰਨ ਸਮਾਜਿਕ ਮੁੱਦਿਆਂ ’ਤੇ ‘ਨੁੱਕੜ ਨਾਟਕ’ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਸਮਾਗਮ ਸਰਕਾਰੀ ਐਲੀਮੈਂਟਰੀ ਸਕੂਲ, ਲਹਿਰਕਾ ਵਿਖੇ ਕਰਵਾਇਆ ਗਿਆ, ਜਿੱਥੇ ਪ੍ਰੋਗਰਾਮ ਦੀ ਸ਼ੁਰੂਆਤ ਇੰਚਾਰਜ ਸ. ਗੁਰਦਰਸ਼ਨ ਸਿੰਘ ਵੱਲੋਂ ਸਵਾਗਤ ਕਰਨ ਉਪਰੰਤ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਮਹੱਤਵਪੂਰਨ ਸਮਾਜਿਕ ਸਰੋਕਾਰਾਂ ਨੂੰ ਹੱਲ ਕਰਨ ’ਚ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਪ੍ਰਬੰਧਕ ਕਲੱਬਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਇਕ ਜ਼ਿੰਮੇਵਾਰ ਅਤੇ ਜਾਗਰੂਕ ਸਮਾਜ ਨੂੰ ਬਣਾਉਣ ’ਚ ਅਜਿਹੇ ਸਮਾਗਮਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਕਾਰਾਤਮਕ ਬਦਲਾਅ ਲਿਆਉਣ ਲਈ ਅਜਿਹੀਆਂ ਪਹਿਲਕਦਮੀਆਂ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਸਮਾਗਮ ਜੈਂਡਰ ਚੈਂਪੀਅਨਜ਼ ਕਲੱਬ ਦੇ ਡਾ. ਸਵਰਾਜ ਕੌਰ (ਨੋਡਲ ਅਫਸਰ) ਅਤੇ ਡਾ. ਪਰਮਿੰਦਰ ਸਿੰਘ (ਨੋਡਲ ਅਫਸਰ) ਦੀ ਅਗਵਾਈ ਹੇਠ ਸਫਲਤਾਪੂਰਵਕ ਕਰਵਾਇਆ ਗਿਆ।

ਇਸ ਦੌਰਾਨ ਡਾ. ਸਵਰਾਜ ਕੌਰ ਨੇ ਵਿਦਿਆਰਥੀਆਂ ਦੁਆਰਾ ਨੁੱਕੜ ਨਾਟਕ, ਜਾਗਰੂਕਤਾ ਰੈਲੀ, ਕਵਿਤਾ, ਗੀਤਾਂ ਵਰਗੇ ਰਚਨਾਤਮਕ ਮਾਧਿਅਮਾਂ ਰਾਹੀਂ ਜਾਗਰੂਕਤਾ ਫੈਲਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੌਜਵਾਨਾਂ ਨੂੰ ਸਮਾਜਿਕ ਮੁੱਦਿਆਂ ਬਾਰੇ ਸਿੱਖਿਅਤ ਕਰਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ ’ਚ ਸਹਾਈ ਸਿੱਧ ਹੁੰਦੀਆਂ ਹਨ।

ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਇਨ੍ਹਾਂ ਮੁੱਦਿਆਂ ਨਾਲ ਨਜਿੱਠਣ ’ਚ ਭਾਈਚਾਰਕ ਭਾਗੀਦਾਰੀ ਦੀ ਜ਼ਰੂਰਤ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਕੱਠੇ ਕੰਮ ਕਰਕੇ ਅਸੀਂ ਨਸ਼ਿਆਂ ਦੀ ਦੁਰਵਰਤੋਂ ਤੋਂ ਮੁਕਤ, ਵਾਤਾਵਰਣ ਪ੍ਰਤੀ ਵਧੇਰੇ ਜਾਗਰੂਕ ਅਤੇ ਲਿੰਗ-ਸਮਾਨ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਉਨ੍ਹਾਂ ਨੇ ਕਾਲਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਅਕਾਦਮਿਕ ਕੋਰਸਾਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਥੀਏਟਰ ਵਿਭਾਗ ਤੋਂ ਪ੍ਰੋ. ਦੀਪਿਕਾ ਨੇ ਸਮਾਜਿਕ ਜਾਗਰੂਕਤਾ ਮੁਹਿੰਮਾਂ ’ਚ ਪ੍ਰਦਰਸ਼ਨ ਕਲਾਵਾਂ ਦੇ ਪ੍ਰਭਾਵ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਕਾਲਜ ਰਜਿਸਟਰਾਰ ਡਾ. ਦਵਿੰਦਰ ਸਿੰਘ, ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ, ਹਿੰਦੀ ਵਿਭਾਗ ਮੁਖੀ ਡਾ. ਸੁਰਜੀਤ ਕੌਰ, ਡਾ. ਦੀਪਕ ਦੇਵਗਨ ਅਤੇ ਡਾ. ਪੂਨਮ ਸ਼ਰਮਾ ਨੇ ਵੀ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਮੀਨੂ ਚੋਪੜਾ, ਡਾ. ਹਰਪ੍ਰੀਤ ਕੌਰ ਮਹਿਰੋਕ ਅਤੇ ਡਾ. ਨਵਪ੍ਰੀਤ ਕੁਲਾਰ ਨੇ ਪ੍ਰਚਾਰ ਅਤੇ ਮੀਡੀਆ ਦੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਸ. ਗੁਰਦਰਸ਼ਨ ਸਿੰਘ ਨੂੰ ਕਾਲਜ ਸਟਾਫ ਦੁਆਰਾ ਯਾਦਗਾਰੀ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੋਹਿਤ, ਜਸਵਿੰਦਰ, ਸੱਲਿਸ, ਆਂਚਲ, ਤਰਨਦੀਪ ਕੌਰ, ਮਨਦੀਪ ਕੌਰ, ਪ੍ਰਮਭਾਗ ਸਿੰਘ, ਰਾਜਬੀਰ ਅਤੇ ਲਵਦੀਪ ਸਿੰਘ ਦੁਆਰਾ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਦਰਸ਼ਕਾਂ ਦੇ ਮਨਾਂ ’ਤੇ ਪ੍ਰਭਾਵਸ਼ਾਲੀ ਛਾਪ ਛੱਡੀ। ਨਾਟਕ ਉਪਰੰਤ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ’ਚ ਕਵਿਤਾ ਦੇ ਵਿਦਿਆਰਥੀ ਸਰਤਾਜ ਸਿੰਘ ਅਤੇ ਪ੍ਰਿਆਦੀਪ ਕੌਰ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਦੋਂ ਕਿ ਰਾਜਨਬੀਰ ਦੇ ਗਾਇਨ ਤੇ ਜੌਨ ਪਾਲ ਅਤੇ ਸਿਕੰਦਰ ਦੁਆਰਾ ਬੈਂਡ ਪ੍ਰਦਰਸ਼ਨ ਨੇ ਸਮਾਗਮ ਨੂੰ ਇਕ ਕਲਾਤਮਕ ਅਤੇ ਦਿਲਚਸਪ ਅਹਿਸਾਸ ਕਰਵਾਇਆ। ਇਸ ਮੌਕੇ ਨਵਨੀਤ ਕੌਰ, ਕਿਰਨਪ੍ਰੀਤ ਕੌਰ, ਆਸ਼ੀਮਾ ਨਾਗਪਾਲ, ਅੰਸ਼ਪ੍ਰੀਤ ਸਿੰਘ, ਆਸ਼ੀਸ਼ ਮਹਿਤਾ, ਜਗਪ੍ਰੀਤ ਸਿੰਘ, ਹਰਆਸੀਸ ਸਿੰਘ, ਤਮੰਨਾ ਖੰਨਾ, ਰਿਸ਼ੀ ਚੋਪੜਾ, ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin