ਜਲੰਧਰ, (ਪਰਮਿੰਦਰ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਇਮਤਿਹਾਨ-2025 ਦੀ ਤਿਆਰੀ ਲਈ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਡਾ. ਅਗਰਵਾਲ ਨੇ ਦੱਸਿਆ ਕਿ ਮੁਫ਼ਤ ਕੋਚਿੰਗ ਕਲਾਸਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮਾਰਚ-2025 ਤੋਂ ਸ਼ੁਰੂ ਹੋਣਗੀਆਂ। ਚਾਹਵਾਨ ਉਮੀਦਵਾਰ ਆਨਲਾਈਨ ਲਿੰਕ forms.gle/nu8Mk26pfBCt8h… ’ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ।