Sport

ਚੈਂਪੀਅਨਜ਼ ਟਰਾਫ਼ੀ: ਅਫ਼ਗ਼ਾਨਿਸਤਾਨ ਨੇ ਇੰਗਲੈਂਡ ਨੂੰ ਹਰਾਇਆ !

ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ, 2025 ਵਿੱਚ ਇੰਗਲੈਂਡ ਵਿਰੁੱਧ ਗਰੁੱਪ ਬੀ ਦੇ ਮੈਚ ਦੌਰਾਨ ਸੁਰੱਖਿਆ ਕਰਮਚਾਰੀਆਂ ਦੁਆਰਾ ਇੱਕ ਪਿੱਚ ਹਮਲਾਵਰ ਨੂੰ ਰੋਕਿਆ ਜਾ ਰਿਹਾ ਹੈ ਜਦੋਂ ਉਹ ਅਫਗਾਨਿਸਤਾਨ ਦੇ ਖਿਡਾਰੀਆਂ ਨਾਲ ਗੱਲਬਾਤ ਕਰ ਰਿਹਾ ਸੀ। (ਫੋਟੋ: ਏ ਐਨ ਆਈ)

ਲਾਹੌਰ – ਸਲਾਮੀ ਬੱਲੇਬਾਜ਼ ਇਬਰਾਹਿਮ ਜ਼ਾਦਰਾਨ ਦੀਆਂ 177 ਦੌੜਾਂ ਦੀ ਤੇਜ਼ਤੱਰਾਰ ਪਾਰੀ ਅਤੇ ਤੇਜ਼ ਗੇਂਦਬਾਜ਼ ਅਜ਼ਮਤਉੱਲ੍ਹਾ ਓਮਰਜ਼ਈ ਦੀਆਂ ਪੰਜ ਵਿਕਟਾਂ ਦੀ ਬਦੌਲਤ ਅਫ਼ਗ਼ਾਨਿਸਤਾਨ ਨੇ ਚੈਂਪੀਅਨਜ਼ ਟਰਾਫ਼ੀ ਦੇ ਗਰੁੱਪ ‘ਬੀ’ ਦੇ ‘ਕਰੋ ਜਾਂ ਮਰੋ’ ਮੁਕਾਬਲੇ ਵਿਚ ਇੰਗਲੈਂਡ ਨੂੰ ਅੱਠ ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚੋਂ ਬਾਹਰ ਕਰ ਦਿੱਤਾ। ਅਫ਼ਗਾਨਿਸਤਾਨ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ। ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੂੰ ਸੱਤ ਵਿਕਟਾਂ ਦੇ ਨੁਕਸਾਨ ’ਤੇ 326 ਦੌੜਾਂ ਦਾ ਟੀਚਾ ਦਿੱਤਾ। ਜੋਅ ਰੂਟ ਦੇ ਸੈਂਕੜੇ (111 ਗੇਂਦਾਂ ’ਤੇ 120 ਦੌੜਾਂ) ਦੇ ਬਾਵਜੂਦ ਇੰਗਲੈਂਡ ਦੀ ਪੂਰੀ ਪਾਰੀ 317 ਦੌੜਾਂ ’ਤੇ ਸਿਮਟ ਗਈ।

ਅਫ਼ਗਾਨਿਸਤਾਨ ਦਾ ਅਜ਼ਮਤਉੱਲ੍ਹਾ ਓਮਰਜ਼ਈ ਸਭ ਤੋਂ ਸਫ਼ਲ ਗੇਂਦਬਾਜ਼ ਰਿਹਾ। ਉਸ ਨੇ 58 ਦੌੜਾਂ ਦੇ ਕੇ ਪੰਜ ਵਿਕਟਾਂ ਝਟਕਾਈਆਂ। ਇਸ ਤੋਂ ਬਾਅਦ ਮੁਹੰਮਦ ਨਬੀ (40 ਦੌੜਾਂ) ਨਾਲ 6ਵੀਂ ਵਿਕਟ ਲਈ 111 ਦੌੜਾਂ ਜੋੜੀਆਂ, ਜਿਸ ਕਰਕੇ ਅਫ਼ਗਾਨ ਟੀਮ ਤਿੰਨ ਸੌ ਤੋਂ ਵੱਧ ਦੌੜਾਂ ਬਣਾਉਣ ਵਿਚ ਸਫ਼ਲ ਰਹੀ। ਇਸ ਮੈਚ ਦੀ ਜੇਤੂ ਟੀਮ ਦੀਆਂ ਸੈਮੀਫਾਈਨਲ ਗੇੜ ਵਿਚ ਦਾਖ਼ਲੇ ਦੀਆਂ ਉਮੀਦਾਂ ਬਰਕਰਾਰ ਰਹਿਣਗੀਆਂ ਜਦੋਂਕਿ ਦੂਜੀ ਟੀਮ ਇਸ ਦੌੜ ’ਚੋਂ ਬਾਹਰ ਹੋ ਜਾਵੇਗੀ।

ਜ਼ਾਦਰਾਨ ਨੇ 106 ਗੇਂਦਾਂ ਵਿਚ ਇੱਕ ਰੋਜ਼ਾ ਕ੍ਰਿਕਟ ਵਿਚ ਆਪਣਾ ਛੇਵਾਂ ਸੈਂਕੜਾ ਪੂਰਾ ਕੀਤਾ। ਇੰਗਲੈਂਡ ਲਈ ਜੋਫਰਾ ਆਰਚਰ ਤਿੰਨ ਵਿਕਟਾਂ ਨਾਲ ਸਭ ਤੋਂ ਸਫ਼ਲ ਗੇਂਦਬਾਜ਼ ਰਿਹਾ। ਹੋਰਨਾਂ ਗੇਂਦਬਾਜ਼ਾਂ ਵਿਚੋਂ ਲਿਆਮ ਲਿਵਿੰਗਸਟੋਨ ਨੇ ਦੋ ਅਤੇ ਆਦਿਲ ਰਾਸ਼ਿਦ ਤੇ ਜੈਮੀ ਓਵਰਟਨ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।

Related posts

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin

10 ਆਲ-ਟਾਈਮ ਟੈਸਟ ਬੱਲੇਬਾਜ਼ਾਂ ‘ਚ ਰੂਟ ਨੂੰ ਪਹਿਲਾ ਤੇ ਰਿੱਕੀ ਪੋਂਟਿੰਗ ਦਾ ਤੀਜਾ ਸਥਾਨ !

admin

ਦੋ ਨਵੀਆਂ ਫ੍ਰੈਂਚਾਇਜ਼ੀਜ਼ ਤੀਜੇ ਸੀਜ਼ਨ ਲਈ ਵਰਲਡ ਪੈਡਲ ਲੀਗ ਵਿੱਚ ਸ਼ਾਮਲ !

admin