Punjab

ਹਾਈ ਕੋਰਟ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ !

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ।

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ। ਸਰਕਾਰੀ ਧਿਰ ਨੇ ਦੱਸਿਆ ਕਿ ਲੋਕ ਸਭਾ ’ਚ ਇੱਕ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਕਮੇਟੀ ਨੇ ਆਪਣੀ ਸਿਫ਼ਾਰਸ਼ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਮੁਕੱਰਰ ਕੀਤੀ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਕੌਮੀ ਸੁਰੱਖਿਆ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin