Punjab

ਆਰ.ਐੱਮ.ਪੀ.ਆਈ. ਵੱਲੋਂ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਕਰੜੀ ਨਿੰਦਾ 

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖੋ-ਵੱਖ ਕਿਸਾਨ ਸੰਗਠਨਾਂ ਦੇ ਮੋਹਤਬਰ ਆਗੂਆਂ ਦੇ ਘਰਾਂ 'ਚ ਕੀਤੀ ਗਈ ਛਾਪੇਮਾਰੀ ਦੀ ਕਰੜੀ ਨਿਖੇਧੀ ਕੀਤੀ ਹੈ।
ਚੰਡੀਗੜ੍ਹ/ਜਲੰਧਰ – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਵੱਖੋ-ਵੱਖ ਕਿਸਾਨ ਸੰਗਠਨਾਂ ਦੇ ਮੋਹਤਬਰ ਆਗੂਆਂ ਦੇ ਘਰਾਂ ‘ਚ ਕੀਤੀ ਗਈ ਛਾਪੇਮਾਰੀ ਦੀ ਕਰੜੀ ਨਿਖੇਧੀ ਕੀਤੀ ਹੈ।
ਅੱਜ ਇਥੋਂ ਜਾਰੀ ਇਕ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਕਾਮਰੇਡ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਨੂੰ ਕਾਇਰਤਾ ਭਰਪੂਰ ਬੁਖਲਾਹਟ ਕਰਾਰ ਦਿੰਦਿਆਂ ਇਸ ਧੱਕੇਸ਼ਾਹੀ ਦੇ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਕਰੜੀ ਚਿਤਾਵਨੀ ਦਿੱਤੀ ਹੈ।
ਕਮਿਊਨਿਸਟ ਆਗੂਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਹੋਈ ਆਪਣੀ ਨਮੋਸ਼ੀ ਜਨਕ ਹਾਰ ਤੋਂ ਕੋਈ ਸਬਕ ਨਹੀਂ ਸਿੱਖਿਆ ਜਾਪਦਾ। ਉਨ੍ਹਾਂ ਪਾਰਟੀ ਸਫਾਂ, ਜਨਤਕ ਜੱਥੇਬੰਦੀਆਂ ਅਤੇ ਸਾਰੀਆਂ ਇਨਸਾਫ ਪਸੰਦ ਧਿਰਾਂ ਨੂੰ ਇਸ ਜਾਬਰ ਹੱਲੇ ਖਿਲਾਫ਼ ਡਟਵਾਂ ਪ੍ਰਤੀਰੋਧ ਉਸਾਰਨ ਦੀ ਅਪੀਲ ਕੀਤੀ ਹੈ।

Related posts

ਗੋਇੰਦਵਾਲ ਸਾਹਿਬ ਪਾਵਰ ਪਲਾਂਟ ਨਾਲ ਬਿਜਲੀ ਖ਼ਰੀਦ ਸਮਝੌਤਾ ਹੋਵੇਗਾ ਰੱਦ

Bunty

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਕਰਵਾਈ ਗਈ ਸੇਵਾ

Bunty

ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ

admin