Punjab

ਭਗਵੰਤ ਮਾਨ ਦਾ ਕਿਸਾਨ ਵਿਰੋਧੀ ਚੇਹਰਾ ਹੋਇਆ ਨੰਗਾ: ਕਾਮਰੇਡ ਅਜਮੇਰ ਸਿੰਘ

ਪਾਰਟੀ ਦੇ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ।
ਚੰਡੀਗੜ੍ਹ – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਪੰਜਾਬ ਦੀ ਆਪ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਪੱਧਰ ਤੋਂ ਲੈ ਕੇ ਬਲਾਕ ਪੱਧਰੀ ਵੱਡੀ ਪੱਧਰ ‘ਤੇ ਆਗੂਆਂ ਦੇ ਘਰਾਂ ਚ ਛਾਪੇਮਾਰੀ ਕਰਨ, ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਧਮਕੀ ਦੇਣ ਅਤੇ ਕਿਸਾਨੀ ਮੰਗਾਂ ਨੂੰ  ਸਿਰੇ ਤੋਂ ਨਿਕਾਰਨ, ਮੁੱਖ ਮੰਤਰੀ ਵਲੋਂ ਅਹੁਦੇ ਦੀ ਮਰਿਆਦਾ ਦਾ ਉਲੰਘਣ ਕਰਨ,ਕਿਸਾਨੀ ਸੰਘਰਸ਼ ਖ਼ਿਲਾਫ਼ ਗਲਤ ਟਿੱਪਣੀਆਂ ਕਰਨ ਅਤੇ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਾ ਦੇ ਕੇ ਜ਼ੁਬਾਨਬੰਦੀ ਕਰਨ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਇਸ ਵਧੀਕੀ ਖਿਲਾਫ਼ ਸੰਘਰਸ਼ ਕਰਨ ਦਾ ਸੱਦਾ ਦਿੰਦੀ ਹੈ।
ਪਾਰਟੀ ਦੇ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਚਲਾਏ ਦਮਨ ਚੱਕਰ ਨੇ ਭਗਵੰਤ ਮਾਨ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ।

Related posts

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਗੈਸ ਦੀ ਕੋਈ ਕਿੱਲਤ ਨਹੀਂ ਕੁੱਝ ਵਿਅਕਤੀਆਂ ਨੇ ਇੱਕ ਨਕਲੀ ਸੰਕਟ ਪੈਦਾ ਕਰ ਦਿੱਤਾ – ਅਰੋੜਾ

admin