India

ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ: ਸਿਰਸਾ

ਦਿੱਲੀ ਦੇ ਨਵੇਂ ਚੁਣੇ ਗਏ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਇੱਕ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ ਇੱਕਲਿਆਂ ਹੀ ਲੜੀਆਂ ਸਨ।

ਸਿਰਸਾ ਨੇ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ ‘ਭਗੌੜੇ ਦਲ’ ਨੇ ਹੁਣ ਪੰਜਾਬ ਵਿਚ ਡੇਰੇ ਲਾ ਲਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ। ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਐਗਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ ਐਗਰੀਮੈਂਟ ਸੀ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin