Punjab

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

ਗਿਆਨੀ ਰਘਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ।

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀ ਸੇਵਾ ਤੋਂ ਹਟਾਏ ਜਾਣ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ, “ਧਾਰਮਿਕ ਸਥਾਨਾਂ, ਅਹੁਦਿਆਂ ਅਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੁਝ ਵਾਪਰ ਰਿਹਾ ਹੈ ਉਹ ਸਾਡੀਆਂ ਸੰਸਥਾਵਾਂ ਦੇ ਹਿੱਤ ਵਿੱਚ ਨਹੀਂ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਹ ਵੀ ਆਖਿਆ ਕਿ “ਜਿੰਨੀ ਦੇਰ ਗੁਰੂ ਨੇ ਸੇਵਾ ਬਖਸ਼ੀ ਹੈ, ਉਨ੍ਹਾਂ ਗੁਰੂ ਦੇ ਹੁਕਮ ਅੰਦਰ ਉਂਨਾ ਸਮਾਂ ਸੇਵਾ ਕੀਤੀ ਹੈ। ਉਹ ਗੁਰੂ ਦੇ ਹੁਕਮ ਵਿੱਚ ਖੁਸ਼ ਹਨ। ਇਸ ਫੈਸਲੇ ਤੋਂ ਬਾਅਦ ਅੱਜ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਗੁਰੂ ਘਰ ਦੀ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਅਤੇ ਗੁਰੂ ਨੇ ਉਨ੍ਹਾਂ ਕੋਲੋਂ ਚੰਗੇ ਢੰਗ ਨਾਲ ਸੇਵਾ ਲਈ ਹੈ।”

ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬੀਤੇ ਕੱਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਗਿਆਨੀ ਰਘਬੀਰ ਸਿੰਘ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵੀ ਹਨ ਅਤੇ ਉਨ੍ਹਾਂ ਦੀਆਂ ਇਹ ਸੇਵਾਵਾਂ ਜਾਰੀ ਰੱਖੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਅਚਨਚੇਤ ਜਥੇਦਾਰ ਦੀਆਂ ਸੇਵਾਵਾਂ ਖਤਮ ਕੀਤੇ ਜਾਣ ਦੇ ਫੈਸਲੇ ਦਾ ਸਿੱਖ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।

Related posts

ਸਿੱਧੂ ਨੂੰ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ !

admin

‘ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ’ ਦੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕ ਸ਼੍ਰੇਣੀ ਦੀ ਵੱਡੀ ਜ਼ੁੰਮੇਵਾਰੀ

admin

ਭਗਵੰਤ ਮਾਨ ਨੇ ਮੇਰੀ ਬਦਨਾਮੀ ਕਰਨ ਦੇ ਚੱਕਰ ਵਿਚ ਸਾਰੀ ਸਿੱਖ ਕੌਮ ਨੂੰ ਚੋਰ ਦੱਸ ਕੇ ਸਿੱਖਾਂ ਦੀ ਬਦਨਾਮੀ ਕੀਤੀ: ਬਿਕਰਮ ਸਿੰਘ ਮਜੀਠੀਆ

Bunty