Punjab

ਚੁਹਾਣਕੇ ਖੁਰਦ ਦੇ ਪਹਿਲੇ ਸਰੀਰਦਾਨੀ ਬਲਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ 

ਪਿੰਡ ਚੁਹਾਣਕੇ ਖੁਰਦ ਦੇ ਪਹਿਲੇ ਸਰੀਰਦਾਨੀ ਕਿਸਾਨ ਆਗੂ ਬਲਜੀਤ ਸਿੰਘ ਨੂੰ ਵੱਖ ਵੱਖ ਇਨਕਲਾਬੀ ਜਨਤਕ  ਜਮਹੂਰੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ।
ਮਹਿਲਕਲਾਂ, (ਦਲਜੀਤ ਕੌਰ) – ਪਿੰਡ ਚੁਹਾਣਕੇ ਖੁਰਦ ਦੇ ਪਹਿਲੇ ਸਰੀਰਦਾਨੀ ਕਿਸਾਨ ਆਗੂ ਬਲਜੀਤ ਸਿੰਘ ਨੂੰ ਵੱਖ ਵੱਖ ਇਨਕਲਾਬੀ ਜਨਤਕ  ਜਮਹੂਰੀ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਬਲਜੀਤ ਸਿੰਘ ਪਿਛਲੇ ਕਈ ਦਹਾਕਿਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਿੱਚ ਸਰਗਰਮ ਸਨ। ਉਹਨਾਂ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਪੱਕੇ ਮੋਰਚੇ ਵਿੱਚ ਰੋਜ਼ਾਨਾ ਸ਼ਮੂਲੀਅਤ ਕੀਤੀ।
ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰੈਣ ਦੱਤ ਅਤੇ ਸੁਖਵਿੰਦਰ ਸਿੰਘ ਠੀਕਰੀਵਾਲਾ ਨੇ ਕਿਹਾ ਕਿ ਬਲਜੀਤ ਸਿੰਘ ਦਾ ਪੂਰਾ ਪਰਿਵਾਰ ਇਨਕਲਾਬੀ ਜਮਹੂਰੀ ਲਹਿਰ ਅਤੇ ਵਿਗਿਆਨ ਵਿਚਾਰਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਪਰਿਵਾਰ ਨੇ ਸਰੀਰਦਾਨ ਕਰਕੇ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਬਲਜੀਤ ਸਿੰਘ ਨੇ ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਸੰਘਰਸ਼ ਦੌਰਾਨ ਐਕਸ਼ਨ ਕਮੇਟੀ ਦਾ ਪੂਰਨ ਸਹਿਯੋਗ ਕੀਤਾ ਸੀ।
ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਮੁਖੀ ਰਜਿੰਦਰ ਭਦੌੜ ਨੇ ਕਿਹਾ ਕਿ ਖੋਜ ਕਾਰਜਾਂ ਲਈ ਮ੍ਰਿਤਕ ਦੇਹ ਦਾਨ ਕਰਨ ਨਾਲ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਬਹੁਤ ਜਿਆਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਮੈਡੀਕਲ ਸਾਇੰਸ ਦੇ ਖੇਤਰ ਵਿੱਚ ਵਿਗਿਆਨਕ ਤਰੱਕੀ ਵੱਲ ਵਧਿਆ ਜਾ ਰਿਹਾ ਹੈ। ਗਿਆਨ ਸਾਗਰ ਮੈਡੀਕਲ ਕਾਲਜ ਅਤੇ ਹਸਪਤਾਲ ਬਨੂੜ ਦੇ ਪੀਆਰਓ ਪ੍ਰੀਤਮ ਸਿੰਘ ਨੇ ਕਿਹਾ ਕਿ ਸਾਡੇ ਕਾਲਜ ਨੂੰ ਮ੍ਰਿਤਕ ਸਰੀਰ ਮਿਲਣ ਨਾਲ ਡਾਕਟਰੀ ਦੀ ਪੜ੍ਹਾਈ ਕਰ ਰਹੇ ਨੌਜਵਾਨਾਂ ਨੂੰ ਬਹੁਤ ਸਹਾਈ ਸਿੱਧ ਹੋਵੇਗਾ। ਉਹਨਾ ਕਾਲਜ ਵੱਲੋਂ ਪਰਿਵਾਰ ਦਾ ਸਨਮਾਨ ਕੀਤਾ।
ਇਸ ਮੌਕੇ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਜਿਲਾ ਪ੍ਰਧਾਨ ਰਾਜੀਵ ਕੁਮਾਰ, ਸਕੱਤਰ ਨਿਰਮਲ ਚੁਹਾਣਕੇ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਪ੍ਰਭੂ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂ ਗੁਰਨਾਮ ਸਿੰਘ ਠੀਕਰੀਵਾਲਾ, ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਰਾਏਸਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਕੂਨਰ, ਬੀਕੇਯੂ ਏਕਤਾ-ਡਕੌਂਦਾ ਦੇ ਆਗੂ ਅਮਰਜੀਤ ਕੌਰ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਡਾ. ਰਜਿੰਦਰ ਪਾਲ, ਜਿਲ੍ਹਾ ਖਜ਼ਾਨਾ ਅਫਸਰ ਬਲਵੰਤ ਭੁੱਲਰ, ਪ੍ਰੋਫੈਸਰ ਕਰਮਜੀਤ ਸਿੰਘ ਆਦਿ ਹਾਜ਼ਰ ਸਨ।

Related posts

ਧਾਰਮਿਕ ਸਥਾਨਾਂ ਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ: ਜਥੇਦਾਰ ਗਿਆਨੀ ਰਘਬੀਰ ਸਿੰਘ

admin

ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ: ਦਲ ਖਾਲਸਾ

admin

ਹਰਬੰਸ ਅਰੋੜਾ ਯਾਦਗਾਰੀ ਸੱਭਿਆਚਾਰਕ ਸ਼ਾਮ 22 ਨੂੰ ਹੋਵੇਗੀ: ਅਰੋੜਾ

admin