ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਲੰਧਰ ਵਿਖੇ ਵੱਖ-ਵੱਖ ਵਿਭਾਗਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਵਿਚ ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਪੰਜਾਬ ਸਰਕਾਰ ਦੇ ਅਹਿਮ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ਼ ’ਤੇ ਮਾਡਲ ਸਬ ਰਜਿਸਟਰਾਰ ਦਫ਼ਤਰ ਸਥਾਪਿਤ ਕਰਨ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 900 ਬਿਨੈਕਾਰਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਆਨਲਾਈਨ ਹਾਸਿਲ ਕਰਨ ਦੇ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ ’ਤੇ ਜਾਣ ਦੀ ਲੋੜ ਬਹੁਤ ਘੱਟ ਗਈ ਹੈ। ਕੈਬਨਿਟ ਮੰਤਰੀ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜਿੱਥੇ ਵਿਕਾਸ ਪ੍ਰੋਜੈਕਟ ਜਲਦੀ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ, ਉੱਥੇ ਸ਼ੁਰੂ ਕੀਤੇ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।
previous post