Punjab

ਖ਼ਾਲਸਾ ਕਾਲਜ ਵਿਖੇ ਅਲੂਮਨੀ ਮੀਟ 2025 ਕਰਵਾਈ ਗਈ !

ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ ਦੌਰਾਨ ਡਾ. ਹਰਭਜਨ ਸਿੰਘ ਰੰਧਾਵਾ ਸਾਬਕਾ ਵਿਦਿਆਰਥੀਆਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਖੇ ਅਲੂਮਨੀ ਮੀਟ-2025 ਕਰਵਾਈ ਗਈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਸਹਿਯੋਗ ਨਾਲ ਕਰਵਾਈ ਉਕਤ ਮੀਟ ਦਾ ਉਦੇਸ਼ ਪੁਰਾਣੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨਾਲ ਸਬੰਧ ਨੂੰ ਮਜਬੂਤ ਕਰਨਾ ਸੀ। ਇਹ ਸਮਾਰੋਹ ਨੇ ਪੁਰਾਣੇ ਵਿਦਿਆਰਥੀਆਂ ਨੂੰ ਦੁਬਾਰਾ ਕਾਲਜ ਨਾਲ ਜੁੜਨ ਅਤੇ ਆਪਣੇ ਅਨੁਭਵ ਸਾਂਝੇ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ।

ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ’ਚ ਪੁਰਾਣੇ ਵਿਦਿਆਰਥੀਆਂ ਨੂੰ ਕਾਲਜ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਸਮਾਰੋਹ ਦਾ ਹਿੱਸਾ ਬਣਨ ’ਤੇ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਆਏ ਹੋਏ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਆਪਣੀਆਂ ਸਫਲਤਾਵਾਂ ਸਬੰਧੀ ਕੀਤੇ ਗਏ ਸੰਘਰਸ਼ ਅਤੇ ਤਜ਼ਰਬਿਆਂ ਨੂੰ ਵੀ ਸਾਂਝਾ ਕੀਤਾ।

ਇਸ ਤੋਂ ਪਹਿਲਾਂ ਉਕਤ ਵਿਭਾਗ ਮੁੱਖੀ ਡਾ. ਹਰਭਜਨ ਸਿੰਘ ਰੰਧਾਵਾ ਅਤੇ ਡਾ. ਰੁਪਿੰਦਰ ਸਿੰਘ ਕੋ-ਆਰਡੀਨੇਟਰ ਨੇ ਪੁਰਾਣੇ ਵਿਦਿਆਂਰਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਡਾ. ਰੰਧਾਵਾ ਨੇ ਮਹਿਮਾਨਾਂ ਦਾ ਪ੍ਰੋਗਰਾਮ ’ਚ ਆਉਣ ਲਈ ਧੰਨਵਾਦ ਕਰਦਿਆਂ ਕਾਲਜ ਦੇ ਮਿਸ਼ਨ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਗੁਣਵਤਾ ਭਰੀ ਸਿੱਖਿਆ ਪ੍ਰਦਾਨ ਕਰਨਾ ਹੀ ਕਾਲਜ ਦਾ ਮੁੱਖ ਮੰਤਵ ਹੈ ਤਾਂ ਜੋ ਵਿਦਿਆਰਥੀ ਆਪਣੇ ਆਉਣ ਵਾਲੇ ਸਮੇਂ ’ਚ ਕਾਮਯਾਬ ਹੋ ਸਕਣ। ਇਸ ਮੌਕੇ ਪ੍ਰੋ: ਸੁਖਵਿੰਦਰ ਕੌਰ, ਡਾ. ਮਨੀ ਅਰੋੜਾ, ਪ੍ਰੋ: ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Related posts

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

admin

ਪੰਜਾਬ ਪੁਲਿਸ ਨੇ ਫੌਜ ਦੇ ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ: 12 ਪੁਲਿਸ ਮੁਲਾਜ਼ਮਾਂ ਮੁਅੱਤਲ

admin

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋ 25 ਦੀ ਰੈਲੀ ਵਿੱਚ ਭਾਗ ਲੈਣ ਦਾ ਫੈਸਲਾ

admin