Punjab

‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਏ ਗਏ ਲੈਚਕਰ ਮੌਕੇ ਡਾ. ਜਸਪਾਲ ਸਿੰਘ ਸੀਨੀਅਰ ਐਡਵੋਕੇਟ ਸੰਦੀਪ ਗੋਰਸੀ ਨੂੰ ਸਨਮਾਨਿਤ ਕਰਦੇ ਹੋਏ ਨਾਲ ਡਾ. ਗੁਨੀਸ਼ਾ ਸਲੂਜਾ ਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਉਕਤ ਲੈਕਚਰ ਮੌਕੇ ਸੀਨੀਅਰ ਐਡਵੋਕੇਟ ਸੰਦੀਪ ਗੋਰਸੀ, ਸਪੈਸ਼ਲ ਪਬਲਿਕ ਪ੍ਰੌਸੀਕਿਊਟਰ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਐਡਵੋਕੇਟ ਗੋਰਸੀ ਨੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਸ਼ਕਤੀਆਂ, ਰੁਚੀਆਂ ਦੀ ਪਛਾਣ ਅਤੇ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ ਜੋ ਉਨ੍ਹਾਂ ਨੂੰ ਇਕ ਉੱਜਵਲ ਭਵਿੱਖ ਬਣਾਉਣ ’ਚ ਮਦਦ ਕਰੇਗਾ। ਇਸ ਮੌਕੇ ਵਿਦਿਆਰਥੀਆਂ ਲਈ ਇਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉਕਤ ਐਡਵੋਕੇਟ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਨੂੰ ਚਾਰ ਚੰਨ ਲਗਾਏਗੀ। ਉਨ੍ਹਾਂ ਕਿਹਾ ਕਿ ਇਸ ਲੈਕਚਰ ’ਚ ਬੀ. ਏ. ਐਲ. ਐਲ. ਬੀ., ਬੀ. ਕਾਮ. 10ਵਾਂ ਸਮੈਸਟਰ ਅਤੇ ਐਲ. ਐਲ. ਬੀ. ਟੀ. ਵਾਈ. ਸੀ. 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹੋਰਨਾਂ ’ਚ ਕਾਰਜਕਾਰੀ ਪ੍ਰਿੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਦਿਵਿਆ ਸ਼ਰਮਾ, ਡਾ. ਪੂਰਨਿਮਾ ਖੰਨਾ, ਡਾ. ਮੋਹਿਤ ਸੈਣੀ, ਡਾ. ਅਨੀਤਾ ਸ਼ਰਮਾ, ਪ੍ਰੋ. ਉਤਕਰਸ਼ ਸੇਠ, ਪ੍ਰੋ. ਰਿਚਾ, ਪ੍ਰੋ. ਮਨਸੀਰਤ, ਪ੍ਰੋ. ਨੀਤਿਕਾ, ਪ੍ਰੋ. ਪ੍ਰੇਰਨਾ, ਪ੍ਰੋ: ਜਸਮੀਨ, ਪ੍ਰੋ: ਮੁਨੀਸ਼, ਪ੍ਰੋ. ਸੁਖਜੀਤ ਸਿੰਘ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin