Punjab

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਡੇਢ ਸਾਲ ਬਾਅਦ ਜਵਾਬ ਮਿਲਿਆ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ।

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ 5 ਮੈਂਬਰੀ ਉਚ ਪੱਧਰੀ ਕਮੇਟੀ ਨੂੰ ਆਖਿਰਕਾਰ ਡੇਢ ਸਾਲ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਵਾਬ ਮਿਲ ਗਿਆ ਹੈ। ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ‘ਤੇ ਅਨੇਕਾਂ ਵਾਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਭੇਜ ਕੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਸੀ। ਪਰ ਹੁਣ ਡੇਢ ਸਾਲ ਬਾਅਦ ਪ੍ਰਧਾਨ ਮੰਤਰੀ ਦਫਤਰ ਵੱਲੋਂ ਐਸਜੀਪੀਸੀ ਨੂੰ ਚਿੱਠੀ ਦਾ ਜਵਾਬ ਭੇਜਿਆ ਗਿਆ ਹੈ ਅਤੇ ਮੁਲਾਕਾਤ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਚਿੱਠੀ ਵਿੱਚ ਮੁਲਾਕਾਤ ਦਾ ਸਮਾਂ ਨਾ ਦੇਣ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਭਾਈ ਰਾਜੋਆਣਾ ਸਮੇਤ ਵੱਖ-ਵੱਖ ਬੰਦੀ ਸਿੰਘਾਂ ਦਾ ਕੇਸ ਪਹਿਲਾਂ ਤੋਂ ਹੀ ਗ੍ਰਹਿ ਵਿਭਾਗ ਕੋਲ ਵਿਚਾਰਾਧੀਨ ਹੈ।

ਦੱਸ ਦਈਏ ਕਿ 5 ਮੈਂਬਰੀ ਕਮੇਟੀ ਵਿੱਚ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹਰਮੀਤ ਸਿੰਘ ਕਾਲਕਾ, ਵਿਰਸਾ ਸਿੰਘ ਵਲਟੋਹਾ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਬਰਜਿੰਦਰ ਸਿੰਘ ਹਮਦਰਦ ਸ਼ਾਮਲ ਹਨ।

Related posts

ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ !

admin

ਅੱਜ ਫੂਕਣਗੇ ਐਨ ਪੀ ਐਸ ਕਰਮਚਾਰੀ ਯੂ ਪੀ ਐਸ ਨੋਟੀਫਿਕੇਸ਼ਨ ਦੀਆਂ ਕਾਪੀਆਂ

admin

ਪੰਜਾਬ ਦੇ ਰਹੱਸਮਈ ਸਾਧੂ ਦੀ 9 ਸਾਲਾਂ ਤੋਂ ਫ੍ਰੀਜ਼ਰ ‘ਚ ਰੱਖੀ ਲਾਸ਼, ਸ਼ਰਧਾਲੂਆਂ ਦੀ ‘ਡੂੰਘੀ ਸਮਾਧੀ’ ‘ਚ ਆਸਥਾ, ਆਸ਼ੂਤੋਸ਼ ਮਹਾਰਾਜ

Bunty