Punjab

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਅੱਜ 12 ਵਜੇ ਪੇਸ਼ ਕੀਤਾ ਜਾਵੇਗਾ !

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2025-26 ਲਈ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਆਪਣਾ ਵਿੱਤੀ ਸਾਲ 2025-26 ਲਈ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ। ਬਜਟ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਪੇਸ਼ ਕੀਤਾ ਜਾਵੇਗਾ।

ਬਜਟ ਦੌਰਾਨ ਦਮਦਮੀ ਟਕਸਾਲ ਵੱਲੋਂ ਟਕਰਾਅ ਦੀ ਸਥਿਤੀ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਜਾਣਕਾਰੀ ਅਨੁਸਾਰ ਸਿੰਘ ਸਾਹਿਬਾਨ ਦੀ ਸੇਵਾ ਮੁਕਤੀ ਦੇ ਵਿਰੋਧ ਵਿੱਚ ਦਮਦਮੀ ਟਕਸਾਲ ਵੱਲੋਂ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਟਾਸਕ ਫੋਰਸ ਤੈਨਾਤ ਕੀਤੀ ਗਈ ਹੈ।

ਬਜਟ ਪੇਸ਼ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ, ਜਿਸ ਦੌਰਾਨ ਸਿੰਘ ਸਾਹਿਬਾਨ ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਆਗੂ ਹਾਜ਼ਰ ਹੋਣਗੇ। ਉਪਰੰਤ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ।

ਪਿਛਲੀ ਵਾਰ 2024-25 ਲਈ ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ, ਜਿਸ ਵਿੱਚ 14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin