Punjab

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ।
ਸੁਨਾਮ ਊਧਮ ਸਿੰਘ ਵਾਲਾ, (ਦਲਜੀਤ ਕੌਰ) – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ। ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ।
ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐਸਡੀਐਮ ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ।

Related posts

ਹਰਸਿਮਰਤ ਕੌਰ ਬਾਦਲ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਚੈੱਕ ਵੰਡੇ

admin

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

Bunty

ਡਿਪਟੀ ਕਮਿਸ਼ਨਰ ਨੇ ਅੰਬੈਸੀ ਅਧਿਕਾਰੀਆਂ ਨੂੰ ਮੁਸ਼ਕਲ ਸਮੇਂ ਅਮਰੀਕੀ ਨਾਗਰਿਕਾਂ ਦੀ ਸਹਾਇਤਾ ਲਈ ਪੂਰਨ ਸਹਿਯੋਗ ਦੇਣ ਦਾ ਦਿਵਾਇਆ ਭਰੋਸਾ

Bunty