Punjab

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਜ਼ਰੀਏ ਕਿਸਾਨੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਰਤਾਰਪੁਰ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ ਵਿੱਚ ਸ਼ਿਰਕਤ ਕਰਦਿਆਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਜ਼ਰੀਏ ਕਿਸਾਨੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ‘ਤੇ ਵੀ ਜ਼ੋਰ ਦਿੱਤਾ। ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਭਗਤ ਨੇ ਕਿਹਾ ਕਿ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਈ ਜਾਵੇ। ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਸ. ਬਲਕਾਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਲਈ ਕਿਹਾ।

Related posts

ਲੁਧਿਆਣਾ ਪੱਛਮੀ ਚੋਣ: ਕੁੰਢੀਆਂ ਦੇ ਸਿੰਗ ਫਸਗੇ ਕੋਈ ਨਿਤਰੂ ਵੜੇਵੇਂ ਖਾਣੀ !

admin

ਪੰਜਾਬ ਵਾਸੀਆਂ ਨੂੰ ਵੱਡੀ ਰਾਹਤ,  ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਦੇ ਫੈਸਲੇ ’ਤੇ ਮੋਹਰ ਲਾਈ

Bunty

26 ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਨ ਦੀ ਅਪੀਲ

admin