Punjab

ਪੰਜ ਵਿਦਿਆਰਥੀਆਂ ਦੀ ਅਰਵਿੰਦ ਫੈਸ਼ਨਜ ਲਿਮਟਿਡ ’ਚ ਹੋਈ ਚੋਣ

ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਡਾ. ਹਰਭਜਨ ਸਿੰਘ ਰੰਧਾਵਾ ਚੁਣੇ ਗਏ ਵਿਦਿਆਰਥੀਆਂ ਅਤੇ ਹੋਰ ਸਟਾਫ਼ ਨਾਲ।

ਅੰਮ੍ਰਿਤਸਰ – ਖਾਲਸਾ ਕਾਲਜ ਨੇ ਆਪਣੀ ਅਕਾਦਮਿਕ ਅਤੇ ਪੇਸ਼ੇਵਰ ਨਿਪੁੰਨਤਾ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਇਕ ਹੋਰ ਮਹੱਤਵਪੂਰਨ ਉਪਲਬੱਧੀ ਹਾਸਲ ਕੀਤੀ ਹੈ। ਕਾਲਜ ਦੇ ਪੰਜ ਵਿਦਿਆਰਥੀ ਅਰਵਿੰਦ ਫੈਸ਼ਨਜ ਲਿਮਟਿਡ ’ਚ 5 ਲੱਖ ਪ੍ਰਤੀ ਸਾਲ ਦੇ ਪੇਕੈਜ ’ਤੇ ਚੁਣੇ ਗਏ ਹਨ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਲੇਸਮੈਂਟ ਸੈਲ ਦੀ ਸਮਰਪਿਤ ਮਿਹਨਤ ਅਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਲੇਸਮੈਂਟ ਡਰਾਈਵ ਦੀ ਸ਼ੁਰੂਆਤ ਅਰਵਿੰਦ ਫੈਸ਼ਨ ਦੀ ਟੀਮ ਦੁਆਰਾ ਇਕ ਪ੍ਰੀ-ਪਲੇਸਮੈਂਟ ਗੱਲਬਾਤ ਨਾਲ ਹੋਈ ਜਿਸ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਕੰਪਨੀ ਦੇ ਵਿਜ਼ਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਿਯੁਕਤੀ ਪ੍ਰੀਕ੍ਰਿਆ ’ਚ ਐਪਟੀਟਿਊਡ ਟੈਸਟ, ਗਰੁੱਪ ਚਰਚਾ ਅਤੇ ਵਿਅਕਤੀਗਤ ਇੰਟਰਵਿਊ ਸ਼ਾਮਿਲ ਸਨ, ਜਿੱਥੇ ਵਿਦਿਆਰਥੀਆਂ ਨੇ ਆਪਣੀ ਵਿਸ਼ੇਸ਼ ਯੋਗਤਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਚੁਣੇ ਗਏ ਵਿਦਿਆਰਥੀ ਅਰਵਿੰਦ ਫੈਸ਼ਨਜ਼ ਲਿਮਟਿਡ ’ਚ ਅਸਿਸਟੈਂਟ ਸਟੋਰ ਮੈਨੇਜਮੈਂਟ ਵਜੋਂ ਆਪਣੀ ਕਰੀਅਰ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਕੰਪਿਊਟਰ ਸੈਂਟਰ ਅਤੇ ਇੰਚਾਰਜ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ’ਚ ਵੀ ਉਨ੍ਹਾਂ ਲਈ ਅਜਿਹੇ ਪਲੇਸਮੈਂਟ ਦੇ ਮੌਕਿਆਂ ਦਾ ਪ੍ਰਬੰਧ ਕਰਨਗੇ। ਇਸ ਮੌਕੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਅਸਿਸਟੈਟ ਡਾਇਰੈਕਟਰ ਡਾ. ਅਨੂਰੀਤ ਕੌਰ ਨੇ ਦੱਸਿਆ ਕਿ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਸਮੇਂ ਸਮੇਂ ਤੇ ਵੱਖ-ਵੱਖ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕਰਦਾ ਹੈ ਜੋ ਵਿਦਿਆਰਥੀਆਂ ਨੂੰ ਆਉਣ ਵਾਲੀ ਇੰਟਰਵਿਊ ਦੀ ਤਿਆਰੀ ’ਚ ਮਦਦ ਕਰਦਾ ਹੈ। ਇਸ ਨਿਯੁਕਤੀ ਪ੍ਰੀਕ੍ਰਿਆ ’ਚ ਪਲੇਸਮੈਂਟ ਕੋਆਰਡੀਨੇਟਰ ਪ੍ਰੋ: ਸੋਨਾਲੀ ਤੁਲੀ. ਪ੍ਰੋ: ਹਰਿਆਲੀ ਢਿੱਲੋਂ, ਪ੍ਰੋ: ਰੋਹਿਤ ਕਾਕੜੀਆ ਨੇ ਮਹੱਤਵਪੂਰਨ ਭੂਮਿਕਾ ਨਿਭਾਈ।

Related posts

ਪੰਜਾਬ ਪੁਲਿਸ ਵਲੋਂ ਦੋ ਅੱਤਵਾਦੀ ਮਾਡਿਊਲਾਂ ਦੇ ਪਰਦਾਫਾਸ਼ ਦਾ ਦਾਅਵਾ !

admin

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ ਦੀ ਮਿਆਦ ਹੋਰ ਵਧਾਈ !

admin

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ !

admin