Punjab Religion

ਅਮਨ ਅਰੋੜਾ ਵੱਲੋਂ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਦੀ ‘ਝੰਡਾ ਯਾਤਰਾ’ ‘ਚ ਸ਼ਿਰਕਤ 

ਇਸ ਮੌਕੇ ਅਮਨ ਅਰੋੜਾ ਨੇ ਬਾਲਾ ਜੀ ਦੀ ਪਾਲਕੀ ਚਲਾਉਣ ਦੀ ਸੇਵਾ ਵੀ ਨਿਭਾਈ।
ਸੁਨਾਮ ਊਧਮ ਸਿੰਘ ਵਾਲਾ – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਆਯੋਜਿਤ ਵਿਸ਼ਾਲ ਝੰਡਾ ਯਾਤਰਾ ਦੀ ਸ਼ੁਰੂਆਤ ਮੰਦਿਰ ਸ਼੍ਰੀ ਨੈਣਾ ਦੇਵੀ ਸੁਨਾਮ ਤੋਂ ਕੀਤੀ। ਇਸ ਮੌਕੇ ਸਾਰਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਸੁਭਾਗਾ ਮੌਕਾ ਹੈ ਜਦੋਂ ਹਜ਼ਾਰਾਂ ਸ਼ਰਧਾਲੂਆਂ ਦੇ ਨਾਲ ਉਹ ਇਸ ਵਿਸ਼ਾਲ ਝੰਡਾ ਯਾਤਰਾ ਦਾ ਹਿੱਸਾ ਬਣੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਹਰ ਸਾਲ ਇਹ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਹਨਾਂ ਨੇ ਸ੍ਰੀ ਬਾਲਾ ਜੀ ਦੇ ਸ਼ਰਧਾਲੂਆਂ ਨੂੰ ਮੁਬਾਰਕਬਾਦ ਭੇਟ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਉਹ ਭਵਿੱਖ ਵਿੱਚ ਵੀ ਇਸ ਮਹੱਤਵਪੂਰਨ ਧਾਰਮਿਕ ਸਮਾਗਮ ਵਿੱਚ ਸ਼ਾਮਿਲ ਹੁੰਦੇ ਰਹਿਣਗੇ। ਇਸ ਮੌਕੇ ਅਮਨ ਅਰੋੜਾ ਨੇ ਬਾਲਾ ਜੀ ਦੀ ਪਾਲਕੀ ਚਲਾਉਣ ਦੀ ਸੇਵਾ ਵੀ ਨਿਭਾਈ।
ਇਸ ਮੌਕੇ ਜਤਿੰਦਰ ਜੈਨ,ਰਵੀ ਗੋਇਲ, ਰਾਮ ਕੁਮਾਰ, ਮਨਪ੍ਰੀਤ ਬਾਂਸਲ, ਅਮਰੀਕ ਸਿੰਘ ਧਾਲੀਵਾਲ, ਮਨੀ ਸੋਨੀ, ਮਨੀ ਸਰਾਓ, ਗੌਰਵ ਜਨਾਲੀਆ, ਬਲਾਕ ਪ੍ਰਧਾਨ ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ, ਵਿਕਰਮ ਗਰਗ ਵਿੱਕੀ, ਸੁਮਿਤ ਬਦਲਿੰਸ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ।

Related posts

ਬਰਿੰਦਰ ਕੁਮਾਰ ਗੋਇਲ ਨੇ ਮੂਨਕ ਤੇ ਖਨੌਰੀ ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

admin

‘ਆਪ ਸਰਕਾਰ’ ਡਾ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ: ਅਮਨ ਅਰੋੜਾ 

admin

ਭਰਤ ਰਤਨ ਡਾ. ਬੀ.ਆਰ.ਅੰਬੇਡਕਰ ਦਾ 134ਵਾਂ ਜਨਮ ਦਿਹਾੜਾ ਮਨਾਇਆ

admin