India

ਰਾਜਮਾਰਗਾਂ ਨੂੰ ਮਜ਼ਬੂਤ ​​ਬਣਾਉਣ ਲਈ ਅਗਲੇ ਦੋ ਸਾਲਾਂ ਵਿਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ: ਗਡਕਰੀ

ਨਿਤਿਨ ਗਡਕਰੀ, ਭਾਰਤ ਦੇ ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਕੇਂਦਰ ਸਰਕਾਰ ਦੇਸ਼ ਭਰ ’ਚ ਰਾਜਮਾਰਗਾਂ ਨੂੰ ਮਜ਼ਬੂਤ ​​ਬਣਾਉਣ ਲਈ ਅਗਲੇ ਦੋ ਸਾਲਾਂ ਵਿਚ 10 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਉੱਤਰ-ਪੂਰਬ ਖੇਤਰ ਵੱਲ ਵਿਸ਼ੇਸ਼ ਧਿਆਨ ਦਿਆਂਗੇ, ਜਿੱਥੋਂ ਦੀਆਂ ਸੜਕਾਂ ਅਮਰੀਕਾ ਦੀਆਂ ਸੜਕਾਂ ਵਰਗੀਆਂ ਹੋਣਗੀਆਂ। ਗਡਕਰੀ ਨੇ ਇਕ ਇੰਟਰਵਿਊ ਵਿਚ ਕਿਹਾ ਕਿ ਕੇਂਦਰ ਸਰਕਾਰ ਅਗਲੇ ਦੋ ਸਾਲਾਂ ਵਿਚ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ ਤਾਂ ਜੋ ਇਹ ਦੁਨੀਆ ਦੇ ਸਭ ਤੋਂ ਵਧੀਆ ਬੁਨਿਆਦੀ ਢਾਂਚੇ ਦੇ ਬਰਾਬਰ ਹੋਵੇ।

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਉੱਤਰ-ਪੂਰਬ ਦੇ ਔਖੇ ਇਲਾਕਿਆਂ ਅਤੇ ਸਰਹੱਦਾਂ ਦੀ ਨੇੜਤਾ ਨੂੰ ਦੇਖਦੇ ਹੋਏ ਇੱਥੇ ਸੜਕੀ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਤੁਰੰਤ ਲੋੜ ਹੈ। ਗਡਕਰੀ ਨੇ ਕਿਹਾ, ‘‘ਸਾਡੀ ਕੋਸ਼ਿਸ਼ ਦੇਸ਼ ਦੇ ਬੁਨਿਆਦੀ ਢਾਂਚੇ ਵਿਚ ਬਦਲਾਅ ਲਿਆਉਣਾ ਹੈ ਤਾਂ ਜੋ ਇਹ ਦੁਨੀਆ ਦੇ ਸਭ ਤੋਂ ਵਧੀਆ ਬੁਨਿਆਦੀ ਢਾਂਚੇ ਦੇ ਬਰਾਬਰ ਹੋ ਜਾਵੇ।’’ ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿਚ ਮਹਾਰਾਸ਼ਟਰ, ਗੁਜਰਾਤ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਰਾਜਸਥਾਨ ਅਤੇ ਦਿੱਲੀ ਸਮੇਤ ਸਾਰੇ ਸੂਬਿਆਂ ਵਿਚ ਕੰਮ ਚੱਲ ਰਿਹਾ ਹੈ।

Related posts

EOS-05 ਸੈਟੇਲਾਈਟ 30 ਮਿੰਟ ਵਿੱਚ ਪੂਰੇ ਭਾਰਤ ਦੀਆਂ ਤਸਵੀਰਾਂ ਭੇਜਣ ਦੇ ਸਮਰੱਥ !

admin

ਦਿੱਲੀ ਸਰਕਾਰ ਨੇ ਵਾਧੂ ਪਾਣੀ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਖ਼ਾਤਰ ਸੁਪਰੀਮ ਕੋਰਟ ਦਾ ਦਰ ਖੜਕਾਇਆ

Bunty

ਗੌਤਮ ਅਡਾਨੀ ਨੇ ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਵੱਧ ਅਮੀਰ ਬਣੇ

admin