Punjab

ਬਰਿੰਦਰ ਕੁਮਾਰ ਗੋਇਲ ਨੇ ਮੂਨਕ ਤੇ ਖਨੌਰੀ ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਮੂਨਕ/ਖਨੌਰੀ – ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਨਾਜ ਮੰਡੀ ਮੂਨਕ ਅਤੇ ਖਨੌਰੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਉੱਥੇ ਨਾਲ ਹੀ ਮੰਡੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਆਪਣੀ ਜਿਣਸ ਦੀ ਵਿਕਰੀ ਕਰਨ ਲਈ ਆਉਣ ਵਾਲੇ ਕਿਸਾਨਾਂ ਦੀ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪਹਿਲਾਂ ਹੀ ਬਹੁਤ ਸਖਤ ਆਦੇਸ਼ ਦਿੱਤੇ ਗਏ ਹਨ ਅਤੇ ਇਹ ਮੰਡੀ ਵਿੱਚ ਤਾਇਨਾਤ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ ਕਿ ਉਹ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪਾਬੰਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅਨਾਜ ਮੰਡੀਆਂ ਵਿੱਚ ਸਾਫ ਸਫਾਈ ਦੇ ਪ੍ਰਬੰਧਾਂ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ, ਟ੍ਰਾਂਸਪੋਰਟਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਵਰਗ ਨੂੰ ਅਨਾਜ ਮੰਡੀਆਂ ਵਿੱਚ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪੀਏ ਰਾਕੇਸ਼ ਕੁਮਾਰ ਗੁਪਤਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗੋਇਲ, ਪੁਰਸ਼ੋਤਮ ਲਾਲ, ਅਸ਼ੋਕ ਕੁਮਾਰ, ਵਿਕਰਮ ਕੁਮਾਰ, ਸੁਖਦਰਸ਼ਨ ਜੈਨ, ਅਰੁਣ ਜਿੰਦਲ, ਬਲਾਕ ਪ੍ਰਧਾਨ ਸਤੀਸ਼ ਕੁਮਾਰ, ਬਲਾਕ ਪ੍ਰਧਾਨ ਜਗਸੀਰ ਮਲਾਨਾ ਐਮ. ਸੀ. ਮੂਨਕ, ਬੱਬੂ ਸਿੰਘ, ਐਮ.ਸੀ.ਭੋਲਾ ਸਿੰਘ ਐਮ. ਸੀ ਮੂਨਕ ਮਿੱਠੂ ਸੈਣੀ, ਮਾਰਕਿਟ ਸੈਕਟਰੀ ਅਮਰਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਮਾਰਕਫੈਡ ਵੇਅਰਹਾਊਸ, ਪਨਗੇਰਨ ਦੇ ਅਧਿਕਾਰੀ ਹਾਜ਼ਰ ਸਨ।

Related posts

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ 

Bunty

ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ

Bunty

ਸ਼ਾਹਕੋਟ ‘ਚ ਕਿਸਾਨ ਤੇ ਭਾਜਪਾ ਵਰਕਰ ਹੋਏ ਆਹਮੋ-ਸਾਹਮਣੇ

Bunty